ਦੱਖਣੀ ਅਫ਼ਰੀਕਾ ‘ਚ ਆਏ ਭਿਆਨਕ ਹੜ੍ਹ ਨੇ ਦੇਸ਼ ਦੀ ਅਰਥ ਵਿਵਸਥਾ ਨੂੰ ਹਿਲਾ ਕੇ ਰੱਖ ਦਿੱਤਾ ਹੈ।

ਰਾਸ਼ਟਰਪਤੀ ਰਾਮਾਫੋਸਾ ਨੇ ਦੇਸ਼ ਵਿਚ ਭਿਆਨਕ ਹੜ੍ਹਾਂ ਦੇ ਪ੍ਰਕੋਪ ਕਾਰਨ ਰਾਸ਼ਟਰੀ ਆਫ਼ਤ ਦੀ ਸਥਿਤੀ ਅਤੇ ਇਸ ਨਾਲ ਨਜਿੱਠਣ ਲਈ ਕਈ ਉਪਾਵਾਂ ਦਾ ਐਲਾਨ ਕੀਤਾ ਹੈ।

ਕਵਾਜ਼ੁਲੂ-ਨਟਾਲ ਸੂਬੇ ਦੇ ਤੱਟਵਰਤੀ ਸੂਬੇ ਵਿੱਚ ਹੜ੍ਹਾਂ ਕਾਰਨ 400 ਤੋਂ ਵੱਧ ਲੋਕ ਮਾਰੇ ਗਏ ਹਨ ਅਤੇ ਕਈ ਲਾਪਤਾ ਹੋ ਗਏ ਹਨ।

40,000 ਤੋਂ ਵੱਧ ਲੋਕ ਬੇਘਰ ਵੀ ਹੋਣ ਦੀਆਂ ਖ਼ਬਰਾਂ ਵੀ ਆ ਰਹੀਆਂ ਹਨ।

ਇਸ ਸਭ ਤੋਂ ਬਾਅਦ ਰਾਮਾਫੋਸਾ ਨੇ ਦੇਸ਼ ‘ਚ ਰਾਸ਼ਟਰੀ ਐਮਰਜੈਂਸੀ ਦੀ ਘੋਸ਼ਣਾ ਕੀਤੀ ਹੈ।

ਰਾਮਾਫੋਸਾ ਨੇ ਚਾਰ ਦਿਨਾਂ ਦੀ ਭਾਰੀ ਬਾਰਸ਼ ਤੋਂ ਬਾਅਦ ਹੜ੍ਹਾਂ ਲਈ ਜਲਵਾਯੂ ਤਬਦੀਲੀ ਨੂੰ ਜ਼ਿੰਮੇਵਾਰ ਠਹਿਰਾਇਆ।

Spread the love