ਦੱਖਣੀ ਲੰਡਨ ਤੋਂ ਖ਼ਬਰ ਸਾਹਮਣੇ ਆ ਰਹੀ ਹੈ।
ਜਾਣਕਾਰੀ ਅਨੁਸਾਰ ਇੱਕ ਘਰ ‘ਚ 4 ਲੋਕਾਂ ਦੀ ਚਾਕੂ ਮਾਰ ਕੇ ਹੱਤਿਆ ਕਰ ਦਿੱਤੀ ਗਈ।
ਇਸ ਸਬੰਧੀ ਪੁਲਿਸ ਨੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ।
ਪੁਲਿਸ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਹਾ ਕਿ ਐਤਵਾਰ-ਸੋਮਵਾਰ ਦੀ ਦਰਮਿਆਨੀ ਰਾਤ ਨੂੰ ਪੁਲਿਸ ਸੂਚਨਾ ਮਿਲਣ ਤੋਂ ਬਾਅਦ ਅਧਿਕਾਰੀ ਬਰਮੋਂਡੇ ਇਲਾਕੇ ‘ਚ ਪਹੁੰਚੀ।
ਮੁਢਲੀ ਜਾਣਕਾਰੀ ਅਨੁਸਾਰ ਉਨ੍ਹਾਂ ਦਾ ਤੇਜ਼ਧਾਰ ਹਥਿਆਰ ਨਾਲ ਕਤਲ ਕੀਤਾ ਗਿਆ ਸੀ।
ਚਾਰਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਸੀ।
ਮ੍ਰਿਤਕਾਂ ‘ਚੋਂ ਮਰਦ ਅਤੇ ਇਕ ਔਰਤ ਦੀ ਉਮਰ 60 ਸਾਲ ਅਤੇ ਦੂਜੀਆਂ ਮ੍ਰਿਤਕ ਔਰਤਾਂ ਦੀ ਉਮਰ 40 ਅਤੇ 30 ਸਾਲ ਹੈ।
ਪੁਲਿਸ ਨੇ ਕਿਹਾ ਕਿ ਇਸ ਮਾਮਲੇ ‘ਚ ਇਕ 20 ਸਾਲਾ ਨੌਜਵਾਨ ਨੂੰ ਹਿਰਾਸਤ ‘ਚ ਲਿਆ ਗਿਆ ਹੈ।