ਪ੍ਰਸ਼ਾਂਤ ਕਿਸ਼ੋਰ ਦੀਆਂ ਕਾਂਗਰਸ ‘ਚ ਜਾਣ ਦੀਆਂ ਅਟਕਲਾਂ ਉਸ ਵੇਲੇ ਦੂਰ ਹੋ ਗਈਆਂ ਜਦੋਂ ਉਨਾਂ ਕਾਂਗਰਸ ’ਚ ਸ਼ਾਮਲ ਹੋਣ ਦੀ ਪੇਸ਼ਕਸ਼ ਠੁਕਰਾਉਂਦਿਆਂ ਕਿਹਾ ਕਿ ਪਾਰਟੀ ਨੂੰ ਆਪਣੀਆਂ ਢਾਂਚਾਗਤ ਸਮੱਸਿਆਵਾਂ ਦੂਰ ਕਰਨ ਲਈ ਉਸ ਨਾਲੋਂ ਜ਼ਿਆਦਾ ਲੀਡਰਸ਼ਿਪ ਤੇ ਸਾਂਝੀ ਇੱਛਾ ਸ਼ਕਤੀ ਦੀ ਵੱਧ ਲੋੜ ਹੈ।

ਦਰਅਸਲ ਕਈ ਦਿਨਾਂ ਤੋਂ ਕਾਂਗਰਸ ‘ਤੇ ਪ੍ਰਸ਼ਾਂਤ ਕਿਸ਼ੋਰ ਦੀਆਂ ਮੀਟਿੰਗਾ ਚੱਲ ਰਹੀਆਂ ਸਨ ਜਿਸ ਤੋਂ ਕਿਆਸ ਲਗਾਏ ਜਾ ਰਹੇ ਸਨ ਕਿ ਉਹ ਕਾਂਗਰਸ ‘ਚ ਸ਼ਾਮਲ ਹੋ ਸਕਦੈ ਪਰ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ‘ਵਿਸ਼ੇਸ਼ ਅਧਿਕਾਰ ਪ੍ਰਾਪਤ ਕਾਰਜ ਸਮੂਹ-2024’ ਦਾ ਹਿੱਸਾ ਬਣ ਕੇ ਪਾਰਟੀ ’ਚ ਸ਼ਾਮਲ ਹੋਣ ਤੇ ਆਉਣ ਵਾਲੀਆਂ ਚੋਣਾਂ ਲਈ ਚੋਣ ਰਣਨੀਤੀ ਤਿਆਰ ਕਰਨ ਦੀ ਪੇਸ਼ਕਸ਼ ਕੀਤੀ ਸੀ।

ਕਾਂਗਰਸ ਦੇ ਮੁੱਖ ਬੁਲਾਰੇ ਰਣਦੀਪ ਸੁਰਜੇਵਾਲਾ ਨੇ ਕਿਹਾ ਕਿ ਕਿਸ਼ੋਰ ਨੇ ਕਾਂਗਰਸ ਦੀ ਪੇਸ਼ਕਸ਼ ਠੁਕਰਾ ਦਿੱਤੀ ਹੈ ਅਤੇ ਪਾਰਟੀ ਉਨ੍ਹਾਂ ਦੀਆਂ ਕੋਸ਼ਿਸ਼ਾਂ ਤੇ ਸੁਝਾਵਾਂ ਦੀ ਸ਼ਲਾਘਾ ਕਰਦੀ ਹੈ, ਉਧਰ ਦੂਸਰੇ ਪਾਸੇ ਨਵਜੋਤ ਸਿੱਧੂ ਤੇ ਪ੍ਰਸ਼ਾਂਤ ਕਿਸ਼ੋਰ ਦੀ ਮਿਲਣੀ ਤੋਂ ਨਵੇਂ ਚਰਚੇ ਛਿੜੇ ਹੋਏ ਨੇ।

ਨਵਜੋਤ ਸਿੱਧੂ ਨੇ ਪ੍ਰਸ਼ਾਂਤ ਕਿਸ਼ੋਰ ਨਾਲ ਆਪਣੀ ਤਸਵੀਰ ਟਵਿੱਟਰ ’ਤੇ ਸਾਂਝੀ ਕੀਤੀ ਹੈ।

ਨਵਜੋਤ ਸਿੱਧੂ ਨੇ ਲਿਿਖਆ ਹੈ ਕਿ ‘ਪੁਰਾਣੇ ਦੋਸਤ ਪੀਕੇ ਨਾਲ ਮੁਲਾਕਾਤ ਹੋਈ.. ਪੁਰਾਣੀ ਸ਼ਰਾਬ, ਪੁਰਾਣਾ ਸੋਨਾ ਅਤੇ ਪੁਰਾਣੇ ਦੋਸਤ ਸਭ ਤੋਂ ਅੱਛੇ ਹੁੰਦੇ ਹਨ’ ਸਿਆਸੀ ਹਲਕੇ ਪ੍ਰਸ਼ਾਂਤ ਕਿਸ਼ੋਰ ਤੇ ਨਵਜੋਤ ਸਿੱਧੂ ਦੀ ਮਿਲਣੀ ਨੂੰ ਰਾਜਸੀ ਨਜ਼ਰੀਏ ਤੋਂ ਦੇਖ ਰਹੇ ਹਨ, ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਰਾਜਾ ਵੜਿੰਗ ਨਾਲ ਨਜਵੋਤ ਸਿੱਧੂ ਦੇ ਸੁਰ ਅਜੇ ਤੱਕ ਪੂਰੀ ਤਰ੍ਹਾਂ ਮਿਲ ਨਹੀਂ ਸਕੇ ਜਿਸ ਕਰਜੇ ਸਥਿਤੀ ਜਿਉਂ ਦੀ ਤਿਉਂ ਬਣੀ ਹੋਈ ਹੈ।

Spread the love