ਪੰਜਾਬ ਕਾਂਗਰਸ ‘ਚ ਚੱਲ ਰਿਹਾ ਕਲੇਸ਼ ਸਿਖਰ ‘ਤੇ ਅੱਪੜ ਚੁੱਕਿਆ ਹੈ।

ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੂੰ ਲੈ ਕੇ ਪਾਰਟੀ ਹਾਈਕਮਾਨ ਨੇ ਵੱਡੀ ਕਾਰਵਾਈ ਕੀਤੀ ਹੈ।

ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਦੇਰ ਸ਼ਾਮ ਅਨੁਸ਼ਾਸਨੀ ਕਮੇਟੀ ਦੀ ਸਿਫਾਰਸ਼ ਮਗਰੋਂ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੂੰ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਲਾਂਭੇ ਕਰ ਦਿੱਤੈ।

ਜਿਸ ਕਰਕੇ ਪਾਰਟੀ ਘਿਰਦੀ ਵੀ ਨਜ਼ਰ ਆ ਰਹੀ ਹੈ।

ਇਸ ਤੋਂ ਪਹਿਲਾਂ ਅਨੁਸ਼ਾਸਨੀ ਕਮੇਟੀ ਨੇ ਅਨੁਸ਼ਾਸਨਹੀਣਤਾ ਦੇ ਦੋਸ਼ਾਂ ਤਹਿਤ ਸੁਨੀਲ ਜਾਖੜ ਨੂੰ ਪਾਰਟੀ ’ਚੋਂ ਦੋ ਸਾਲਾਂ ਲਈ ਮੁਅੱਤਲ ਕਰਨ ਦੀ ਸਿਫਾਰਸ਼ ਕੀਤੀ ਸੀ।

ਸੋਨੀਆ ਗਾਂਧੀ ਨੇ ਹਾਲਾਂਕਿ ਸੁਨੀਲ ਜਾਖੜ ਖ਼ਿਲਾਫ਼ ਮੁਅੱਤਲੀ ਵਰਗਾ ਸਖ਼ਤ ਕਦਮ ਚੁੱਕਣ ਤੋਂ ਪਾਸਾ ਵੱਟ ਲਿਆ ਕਿਉਂਕਿ ਕਾਂਗਰਸ ਪਹਿਲਾਂ ਹੀ ਨਿਵਾਣ ਵੱਲ ਖਿਸਕ ਰਹੀ ਹੈ ਪਰ ਹਾਈਕਮਾਨ ਨੇ ਜਾਖੜ ਨੂੰ ਸਾਰੇ ਅਹੁਦਿਆਂ ਤੋਂ ਹਟਾ ਕੇ ਮਹਿਜ਼ ਖਾਨਾਪੂਰਤੀ ਕੀਤੀ ਹੈ ਕਿਉਂਕਿ ਸੁਨੀਲ ਜਾਖੜ ਕੋਲ ਇਸ ਵੇਲੇ ਪਾਰਟੀ ਦਾ ਕੋਈ ਵੀ ਅਹੁਦਾ ਨਹੀਂ ਹੈ।

ਉਧਰ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ‘ਤੇ ਕਾਰਵਾਈ ਤੋਂ ਉਨ੍ਹਾਂ ਦਾ ਭਤੀਜਾ ਸੰਦੀਪ ਜਾਖੜ ਨਾਰਾਜ਼ ਹੈ।

ਅਬੋਹਰ ਤੋਂ ਵਿਧਾਇਕ ਸੰਦੀਪ ਜਾਖੜ ਨੇ ਕਿਹਾ ਕਿ ਮੇਰੇ ਦਿਮਾਗ ‘ਚ ਸਵਾਲ ਆਉਂਦਾ ਹੈ ਕਿ ਸਿਰਫ ਸੁਨੀਲ ਜਾਖੜ ਨੂੰ ਨੋਟਿਸ ਕਿਉਂ ਭੇਜਿਆ ਗਿਆ?

ਜੇਕਰ ਸਾਰਿਆਂ ਨੇ ਧਿਆਨ ਦਿੱਤਾ ਹੁੰਦਾ ਤਾਂ ਕੋਈ ਸਮੱਸਿਆ ਨਹੀਂ ਸੀ ਹੋਣੀ।

ਮਨ ਵਿੱਚ ਸਵਾਲ ਉੱਠਦਾ ਹੈ ਕਿ ਕੀ ਉਸ ਨੂੰ ਨੋਟਿਸ ਕਿਸੇ ਵਿਸ਼ੇਸ਼ ਧਰਮ ਨਾਲ ਸਬੰਧਤ ਹੋਣ ਕਾਰਨ ਭੇਜਿਆ ਗਿਆ ਸੀ।

Spread the love