ਅਮਰੀਕਾ ਦੀ ਸਰਹੱਦੀ ਪੁਲੀਸ ਨੇ ਕੈਨੇਡਾ ਤੋਂ ਅਮਰੀਕਾ ਵਿੱਚ ਗੈਰਕਾਨੂੰਨੀ ਢੰਗ ਨਾਲ ਦਾਖਲ ਹੋਣ ਦੀ ਕੋਸ਼ਿਸ਼ ਕਰਨ ਵਾਲੇ ਛੇ ਭਾਰਤੀ ਨਾਗਰਿਕਾਂ ਨੂੰ ਡੁੱਬਦੀ ਕਿਸ਼ਤੀ ’ਚੋਂ ਗ੍ਰਿਫ਼ਤਾਰ ਕੀਤਾ ਹੈ।

ਇਨਾਂ ਸਾਰਿਆਂ ਦੀ ਉਮਰ 19 ਤੋਂ 21 ਦੱਸੀ ਜਾ ਰਹੀ ਹੈ।

ਯੂਐੱਸ ਕਸਟਮਜ਼ ਐਂਡ ਬਾਰਡਰ ਪ੍ਰੋਟੈਕਸ਼ਨ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਅਮਰੀਕਾ ਦੇ ਸਰਹੱਦੀ ਸੁਰੱਖਿਆ ਮੁਲਾਜ਼ਮਾਂ ਨੇ ਹੋਰ ਵਿਭਾਗਾਂ ਦੀ ਸਹਾਇਤਾ ਨਾਲ ਵੀਰਵਾਰ ਤੜਕੇ ਅਮਰੀਕਾ ਵਿੱਚ ਗੈਰਕਾਨੂੰਨੀ ਢੰਗ ਨਾਲ ਦਾਖਲ ਹੋਣ ਦੀ ਕੋਸ਼ਿਸ਼ ਕਰਨ ਵਾਲੇ ਸੱਤ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।

ਇਨ੍ਹਾਂ ’ਚੋਂ ਛੇ ਜਣੇ ਭਾਰਤੀ ਨਾਗਰਿਕ ਹਨ ਤੇ ਸੱਤਵਾਂ ਵਿਅਕਤੀ ਅਮਰੀਕੀ ਨਾਗਰਿਕ ਹੈ।ਇਸ ਮਾਮਲੇ ਨੂੰ ਮਨੁੱਖੀ ਤਸਕਰੀ ਨਾਲ ਜੋੜਿਆ ਜਾ ਰਿਹਾ ਹੈ

Spread the love