ਸ੍ਰੀਲੰਕਾ ‘ਚ ਰਾਜਨੀਤਕ ਸੰਕਟ ਮੁੱਕਣ ਦਾ ਨਾਂਅ ਨਹੀਂ ਲੈ ਰਿਹਾ।

ਦੇਸ਼ ‘ਚ ਵਧ ਰਹੀ ਮੰਦੀ ਨੇ ਲੋਕਾਂ ਦਾ ਜੀਣਾ ਬੇਹਾਲ ਕੀਤਾ ਹੋਇਆ ਹੈ।

ਉਧਰ ਸ੍ਰੀਲੰਕਾ ਦੇ ਰਾਸ਼ਟਰਪਤੀ ਗੋਟਾਬਾਯਾ ਰਾਜਪਕਸੇ ਨੇ ਦੇਸ਼ ਵਿੱਚ ਐਮਰਜੈਂਸੀ ਐਲਾਨ ਦਿੱਤੀ ਹੈ ਅਤੇ ਇਹ ਸ਼ੁੱਕਰਵਾਰ ਅੱਧੀ ਰਾਤ ਤੋਂ ਲਾਗੂੁ ਹੋ ਗਈ ਹੈ।

ਰਾਸ਼ਟਰਪਤੀ ਦੇ ਇਸ ਫ਼ੈਸਲੇ ਨਾਲ ਪੁਲੀਸ ਨੂੰ ਕਿਸੇ ਨੂੰ ਵੀ ਗ੍ਰਿਫ਼ਤਾਰ ਕਰਨ ਤੇ ਹਿਰਾਸਤ ਵਿੱਚ ਲੈਣ ਦੇ ਅਖ਼ਤਿਆਰ ਮਿਲ ਜਾਣਗੇ।

ਇਹ ਫੈਸਲਾ ਅਜਿਹੇ ਮੌਕੇ ਆਇਆ ਹੈ ਜਦੋਂ ਪਿਛਲੇ ਕੁਝ ਹਫ਼ਤਿਆਂ ਤੋਂ ਰਾਸ਼ਟਰਪਤੀ ਅਤੇ ਸਰਕਾਰ ਤੋਂ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਪ੍ਰਦਰਸ਼ਨ ਹੋ ਰਹੇ ਹਨ।

ਦੇਸ਼ ‘ਚ ਸਰਕਾਰ ਨਵੇਂ ਤਜ਼ਰਬੇ ਵੀ ਕਰਦੀ ਨਜ਼ਰ ਆ ਰਹੀ ਹੈ।

ਰਾਸ਼ਟਰਪਤੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਐਮਰਜੈਂਸੀ ਲਾਉਣ ਪਿਛਲਾ ਅਸਲ ਮੰਤਵ ਲੋਕਾਂ ਦੀ ਸੁਰੱਖਿਆ ਅਤੇ ਜ਼ਰੂਰੀ ਸੇਵਾਵਾਂ ਨੂੰ ਯਕੀਨੀ ਬਣਾਉਣਾ ਹੈ।

ਦੂਸਰੇ ਪਾਸੇ ਦੇਸ਼ ‘ਚ ਲਗਾਤਾਰ ਵਧ ਰਹੀ ਮਹਿੰਗਾਈ ਨੇ ਲੋਕਾਂ ਲਈ ਵੱਡੀ ਸਮੱਸਿਆ ਖੜੀ ਕਰ ਦਿੱਤੀ ਹੈ।

Spread the love