ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਆਖਿਆ ਹੈ ਕਿ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਾਹਰ ਕੱਢਣਾ ਸਭ ਤੋਂ ਜ਼ਰੂਰੀ ਹੈ। ਹੁਣ ਪੰਜਾਬ ਵਿੱਚ ਇਮਾਨਦਾਰ ਸਰਕਾਰ ਹੈ। ਨਸ਼ੇ ਦੇ ਵਪਾਰੀਆਂ ਨੂੰ ਕੋਈ ਸੁਰੱਖਿਆ ਨਹੀਂ ਹੋਵੇਗੀ। ਉਨ੍ਹਾਂ ਖ਼ਿਲਾਫ਼ ਸਖ਼ਤ ਐਕਸ਼ਨ ਲਿਆ ਜਾਵੇਗਾ। ਆਮ ਆਦਮੀ ਪਾਰਟੀ ਪੰਜਾਬ ਦੇ ਲੋਕਾਂ ਨਾਲ ਤਨਦੇਹੀ ਨਾਲ ਕੰਮ ਕਰਕੇ ਇਸ ਸਮੱਸਿਆ ਦਾ ਹੱਲ ਕਰੇਗੀ।’

ਇਹ ਟਵੀਟ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਨਸ਼ਿਆਂ ਦੇ ਮੁੱਦੇ ਉਤੇ ਸੂਬੇ ਦੇ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਤੋਂ ਬਾਅਦ ਕੀਤਾ ਹੈ। ਭਗਵੰਤ ਮਾਨ ਨੇ ਇਸ ਮੀਟਿੰਗ ਵਿਚ ਅਧਿਕਾਰੀਆਂ ਨੂੰ ਬਿਨਾ ਕਿਸੇ ਦਬਾਅ ਦੇ ਨਸ਼ਿਆਂ ਦੇ ਮਾਮਲੇ ਵਿੱਚ ਸਖਤ ਕਾਰਵਾਈ ਦੇ ਹੁਕਮ ਦਿੱਤੇ ਹਨ।ਭਗਵੰਤ ਮਾਨ ਨੇ ਮੀਟਿੰਗ ਤੋਂ ਬਾਅਦ ਟਵੀਟ ਕੀਤਾ – ‘ਨਸ਼ੇ ਦੇ ਖ਼ਾਤਮੇ ਲਈ ਸੀਨੀਅਰ ਪੁਲਿਸ ਅਧਿਕਾਰੀਆਂ ਦੀ ਮੀਟਿੰਗ ਸੱਦੀ। ਬਿਨ੍ਹਾਂ ਕਿਸੇ ਦਬਾਅ ਹਰ ਦੋਸ਼ੀ ‘ਤੇ ਸਖ਼ਤ ਐਕਸ਼ਨ ਲੈਣ ਦੀਆਂ ਹਦਾਇਤਾਂ ਦਿੱਤੀਆਂ। ਸਾਡੇ ਨੌਜਵਾਨ ਪੀੜਿਤ ਹਨ, ਦੋਸ਼ੀ ਨਹੀਂ। ਪਹਿਲਾਂ ਵੇਚਣ ਵਾਲਿਆਂ ਨੂੰ ਫੜ ਕੇ ਨਸ਼ੇ ਦੀ ਚੇਨ ਤੋੜੀ ਜਾਵੇਗੀ, ਫ਼ਿਰ ਨੌਜਵਾਨਾਂ ਦਾ ਮੁੜ ਵਸੇਬਾ ਕਰਾਵਾਂਗੇ। ਸਾਡਾ ਖੁਆਬ – ਨਸ਼ਾ ਮੁਕਤ ਪੰਜਾਬ’

ਇਸ ਤੋਂ ਬਾਅਦ ਕੇਜਰੀਵਾਲ ਵੱਲੋਂ ਪੰਜਾਬ ਦੀ ਆਪ ਸਰਕਾਰ ਦੀ ਪਿੱਠ ਥਾਪੜਦੇ ਹੋਏ ਟਵੀਟ ਵੀ ਵਿੱਚ ਲਿਖਿਆ- ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਾਹਰ ਕੱਢਣਾ ਸਭ ਤੋਂ ਜ਼ਰੂਰੀ ਹੈ। ਹੁਣ ਪੰਜਾਬ ਵਿੱਚ ਇਮਾਨਦਾਰ ਸਰਕਾਰ ਹੈ। ਨਸ਼ੇ ਦੇ ਵਪਾਰੀਆਂ ਨੂੰ ਕੋਈ ਸੁਰੱਖਿਆ ਨਹੀਂ ਹੋਵੇਗੀ। ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਆਮ ਆਦਮੀ ਪਾਰਟੀ ਪੰਜਾਬ ਦੇ ਲੋਕਾਂ ਨਾਲ ਲਗਨ ਨਾਲ ਕੰਮ ਕਰਕੇ ਇਸ ਸਮੱਸਿਆ ਦਾ ਹੱਲ ਕਰੇਗੀ।

Spread the love