ਚੋਣ ਕਮਿਸ਼ਨਰ ਰਾਜੀਵ ਕੁਮਾਰ ਨੂੰ ਅੱਜ ਅਗਲਾ ਮੁੱਖ ਚੋਣ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ।

ਕਾਨੂੰਨ ਮੰਤਰਾਲੇ ਵੱਲੋਂ ਜਾਰੀ ਨੋਟੀਫਿਕੇਸ਼ਨ ਮੁਤਾਬਕ ਉਹ 15 ਮਈ ਨੂੰ ਅਹੁਦਾ ਸੰਭਾਲਣਗੇ।

ਮੌਜੂਦਾ ਸੀਈਸੀ ਸੁਸ਼ੀਲ ਚੰਦਰਾ ਦਾ ਕਾਰਜਕਾਲ 14 ਮਈ ਨੂੰ ਖਤਮ ਹੋ ਰਿਹਾ ਹੈ।

ਨੋਟੀਫਿਕੇਸ਼ਨ ਨੂੰ ਜਨਤਕ ਕਰਦੇ ਹੋਏ ਕਾਨੂੰਨ ਮੰਤਰੀ ਕਿਰਨ ਰਿਜਿਜੂ ਨੇ ਕੁਮਾਰ ਨੂੰ ਸ਼ੁਭਕਾਮਨਾਵਾਂ ਦਿੱਤੀਆਂ।

Spread the love