ਅਮਰੀਕਾ ਦੇ ਓਕਲਾਹੋਮਾ ਸੂਬੇ ‘ਚ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ ਹੈ।
ਇੱਥੋਂ ਦੇ ਟੋਲਸਾ ਸ਼ਹਿਰ ਦੇ ਸੇਂਟ ਫਰਾਂਸਿਸ ਹਸਪਤਾਲ ਵਿੱਚ ਹੋਈ ਗੋਲੀਬਾਰੀ ਵਿੱਚ ਚਾਰ ਲੋਕਾਂ ਦੀ ਮੌਤ ਹੋ ਗਈ ਹੈ ਅਤੇ ਕਈ ਜ਼ਖ਼ਮੀ ਹੋ ਗਏ ਹਨ।
ਜਖਮੀਆਂ ਦਾ ਹਸਪਤਾਲ ‘ਚ ਇਲਾਜ ਚੱਲ ਰਿਹੈ।
ਟੋਲਸਾ ਦੇ ਉਪ ਪੁਲਿਸ ਮੁਖੀ ਜੋਨਾਥਨ ਬਰੂਕਸ ਨੇ ਹਮਲਾਵਰ ਸਮੇਤ ਪੰਜ ਲੋਕਾਂ ਦੇ ਮਾਰੇ ਜਾਣ ਦੀ ਪੁਸ਼ਟੀ ਕੀਤੀ ਹੈ।
ਉਨ੍ਹਾਂ ਦੱਸਿਆ ਕਿ ਹਮਲਾਵਰ ਨੇ ਆਪਣੀ ਹੀ ਬੰਦੂਕ ਨਾਲ ਗੋਲੀ ਚਲਾਈ, ਫਿਲਹਾਲ ਹਮਲਾਵਰ ਦੀ ਪਛਾਣ ਨਹੀਂ ਹੋ ਸਕੀ ਹੈ।
ਹਮਲਾਵਰ ਨੇ ਗੋਲੀਬਾਰੀ ਦੌਰਾਨ ਬੰਦੂਕ ਅਤੇ ਰਾਈਫਲ ਦੀ ਵਰਤੋਂ ਕੀਤੀ। ਘਟਨਾ ਤੋਂ ਬਾਅਦ ਸੇਂਟ ਫਰਾਂਸਿਸ ਹਸਪਤਾਲ ਦੀ ਨੈਟਲੀ ਬਿਲਡਿੰਗ ਨੂੰ ਬੰਦ ਕਰ ਦਿੱਤਾ ਗਿਆ ਹੈ।
ਡਿਪਟੀ ਚੀਫ਼ ਬਰੂਕਸ ਨੇ ਦੱਸਿਆ ਕਿ ਗੋਲੀਬਾਰੀ ਦੀ ਸੂਚਨਾ ਮਿਲਣ ਦੇ 3 ਮਿੰਟ ਦੇ ਅੰਦਰ ਪੁਲਿਸ ਮੌਕੇ ‘ਤੇ ਪਹੁੰਚ ਗਈ।
ਉਨ੍ਹਾਂ ਨੇ ਇਮਾਰਤ ‘ਚ ਗੋਲੀਆਂ ਚੱਲਣ ਦੀ ਆਵਾਜ਼ ਸੁਣੀ ਅਤੇ ਉਹ ਦੂਜੀ ਮੰਜ਼ਿਲ ‘ਤੇ ਪਹੁੰਚ ਗਏ।
ਘਟਨਾ ਸਮੇਂ ਮੌਜੂਦ ਲੋਕਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਵ੍ਹਾਈਟ ਹਾਊਸ ਦੇ ਅਧਿਕਾਰੀਆਂ ਨੇ ਕਿਹਾ ਕਿ ਰਾਸ਼ਟਰਪਤੀ ਜੋ ਬਾਇਡਨ ਨੂੰ ਟੋਲਸਾ ਵਿੱਚ ਗੋਲੀਬਾਰੀ ਦੀ ਸੂਚਨਾ ਦਿੱਤੀ ਗਈ ਹੈ।
ਜ਼ਖਮੀਆਂ ਦੀ ਮਦਦ ਲਈ ਰਾਜ ਅਤੇ ਸਥਾਨਕ ਅਧਿਕਾਰੀਆਂ ਨਾਲ ਸੰਪਰਕ ਕੀਤਾ ਗਿਆ ਹੈ।