ਪੰਜਾਬ ਸਰਕਾਰ ਨੇ ਸਖ਼ਤ ਫ਼ੈਸਲਾ ਲੈਂਦੇ ਹੋਏ ਪੰਜਾਬ ਦੇ ਅੰਦਰ ਬਿਜਲੀ ਚੋਰੀ ਰੋਕਣ ਵਾਸਤੇ ਸਖ਼ਤ ਕਦਮ ਚੁੱਕਿਆ ਹੈ ਅਤੇ ਸਰਕਾਰ ਨੇ ਪੰਜਾਬ ਦੇ ਅੰਦਰ ਕੁੰਡੀ ਹਟਾਓ ਮੁਹਿੰਮ ਚਲਾਉਣ ਦਾ ਫ਼ੈਸਲਾ ਕੀਤਾ ਹੈ।

ਪਿਛਲੇ ਕਾਫ਼ੀ ਸਮੇਂ ਤੋਂ ਸਰਕਾਰ ਨੂੰ ਬਿਜਲੀ ਚੋਰੀ ਸਬੰਧੀ ਦਰਖ਼ਾਸਤਾਂ ਮਿਲ ਰਹੀਆਂ ਸਨ, ਜਿਸ ‘ਤੇ ਕਾਰਵਾਈ ਕਰਦਿਆਂ ਹੋਇਆ ਸਰਕਾਰ ਨੇ ਇਹ ਕਦਮ ਚੁੱਕਿਆ ਹੈ ਕਿ, ਪੰਜਾਬ ਦੇ ਅੰਦਰ ਕੁੰਡੀ ਲਗਾ ਕੇ ਬਿਜਲੀ ਚੋਰੀ ਕਰਨ ਵਾਲਿਆਂ ਨੂੰ ਬਖ਼ਸ਼‍ਿਆ ਨਹੀਂ ਜਾਵੇਗਾ ਅਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ।

Spread the love