ਖ਼ਬਰ ਹੈ ਤਰਨ ਤਾਰਨ ਦੇ ਵਿਧਾਨ ਸਭਾ ਹਲਕਾ ਪੱਟੀ ਦੇ ਅਧੀਨ ਪੈਂਦੇ ਪਿੰਡ ਕੋਟ ਦਾਤਾ ਦੀ ਜਿੱਥੇ ਇੱਕ ਦਿਲ ਦਹਿਲਾਉਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਪਤੀ ਵੱਲੋਂ ਦੇਰ ਰਾਤ ਆਪਣੀ ਪਤਨੀ ਦੇ ਸਿਰ ਵਿਚ ਗੋਲੀ ਮਾਰ ਕੇ ਉਸਦਾ ਕਤਲ ਕਰ ਦਿੱਤਾ ਗਿਆ ਅਤੇ ਬਾਅਦ ਵਿੱਚ ਆਪਣੇ ਆਪ ਨੂੰ ਵੀ ਗੋਲੀ ਮਾਰ ਲਈ।

ਪਤੀ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ । ਮ੍ਰਿਤਕਾ ਪਛਾਣ ਪਰਮਜੀਤ ਕੌਰ ਅਤੇ ਜ਼ਖ਼ਮੀ ਲੜਕੇ ਦੀ ਪਛਾਣ ਇੰਦਰਜੀਤ ਸਿੰਘ ਵਜੋਂ ਹੋਈ ਹੈ। ਘਰੇਲੂ ਕਲੇਸ਼ ਤੋਂ ਬਾਅਦ ਮ੍ਰਿਤਕ ਲੜਕੀ ਪਰਮਜੀਤ ਕੌਰ ਆਪਣੀ 7 ਸਾਲ ਬੱਚੀ ਨੂੰ ਲੈ ਕੇ ਪੇਕੇ ਘਰ ਆ ਕੇ ਰਹਿਣ ਲੱਗ ਪਈ ਸੀ। ਪਤੀ ਨੇ ਗੋਲੀ ਮਾਰਨ ਤੋਂ ਪਹਿਲਾਂ ਆਪਣੀਆਂ ਬਣਾਈਆਂ ਵੀਡੀਓ ਜਿਸ ਵਿਚ ਆਪਣੇ ਆਪ ਨੂੰ ਨਿਰਦੋਸ਼ ਦੱਸਿਆ।

ਕੱਲ ਦੇਰ ਰਾਤ ਪਰਮਜੀਤ ਕੌਰ ਦੇ ਪਤੀ ਇੰਦਰਜੀਤ ਸਿੰਘ ਨੇ ਉਨ੍ਹਾਂ ਦੇ ਘਰ ਦਾਖਲ ਹੋ ਕੇ ਪਤਨੀ ਪਰਮਜੀਤ ਕੌਰ ਦੇ ਗੋਲੀ ਮਾਰ ਦਿੱਤੀ, ਜਿਸ ਕਾਰਨ ਪਤਨੀ ਦੀ ਮੌਕੇ ਤੇ ਹੀ ਮੌਤ ਹੋ ਗਈ ਤੋਂ ਬਾਅਦ ਵਿਚ ਪਤੀ ਇੰਦਰਜੀਤ ਸਿੰਘ ਨੇ ਆਪਣੇ ਆਪ ਨੂੰ ਗੋਲੀ ਮਾਰ ਲਈ ਫਿਲਹਾਲ ਇੰਦਰਜੀਤ ਸਿੰਘ ਇਕ ਨਿੱਜੀ ਹਸਪਤਾਲ ਵਿਚ ਭਰਤੀ ਹੈ ਅਤੇ ਉਸ ਦੀ ਹਾਲਤ ਗੰਭੀਰ ਬਣੀ ਹੋਈ ਹੈ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

Spread the love