ਮੌਸਮ ਵਿਭਾਗ ਨੇ ਦਿੱਲੀ ‘ਚ ਹੀਟਵੇਵ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਨੇ ਲੋਕਾਂ ਨੂੰ ਇਸ ਦੌਰਾਨ ਜ਼ਿਆਦਾ ਚੌਕਸ ਰਹਿਣ ਦੀ ਅਪੀਲ ਕੀਤੀ ਹੈ।

ਇਸ ਦੇ ਨਾਲ ਹੀ ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ ‘ਚ ਘੱਟੋ-ਘੱਟ ਤਾਪਮਾਨ 28 ਡਿਗਰੀ ਰਹੇਗਾ।

ਵੱਧ ਤੋਂ ਵੱਧ ਤਾਪਮਾਨ 41 ਡਿਗਰੀ ਰਹੇਗਾ। ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਗਰਮੀ ਦਾ ਕਹਿਰ ਜਾਰੀ ਹੈ।

ਭਾਰਤੀ ਮੌਸਮ ਵਿਭਾਗ ਮੁਤਾਬਕ ਸ਼ੁੱਕਰਵਾਰ ਨੂੰ ਦਿੱਲੀ ‘ਚ ਫਿਰ ਤੋਂ ਗਰਮ ਹਵਾਵਾਂ ਚੱਲਣ ਦੀ ਸੰਭਾਵਨਾ ਹੈ।

ਦਿਨ ਦਾ ਵੱਧ ਤੋਂ ਵੱਧ ਤਾਪਮਾਨ 44 ਡਿਗਰੀ ਸੈਲਸੀਅਸ ਤੱਕ ਪਹੁੰਚ ਸਕਦਾ ਹੈ।

Spread the love