ਇਸ ਸਮੇਂ ਰਾਜ ਵਿੱਚ ਲਗਭਗ 3 ਕਰੋੜ ਦੀ ਆਬਾਦੀ ਲਈ 12 ਮੈਡੀਕਲ ਕਾਲਜ ਹਨ। ਇਨ੍ਹਾਂ ਵਿੱਚ 4 ਸਰਕਾਰੀ, 6 ਪ੍ਰਾਈਵੇਟ, ਇੱਕ ਪੀਪੀਪੀ ਸਕੀਮ ਅਧੀਨ ਅਤੇ ਇੱਕ ਕੇਂਦਰ ਦੁਆਰਾ ਚਲਾਇਆ ਜਾਂਦਾ ਹੈ।

ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਸੂਬੇ ਦੀਆਂ ਬਿਮਾਰ ਸਿਹਤ ਸਹੂਲਤਾਂ ਨੂੰ ਤੰਦਰੁਸਤ ਬਣਾਉਣ ਲਈ ਇੱਕ ਦੂਰਅੰਦੇਸ਼ੀ ਰੋਡਮੈਪ ਤਿਆਰ ਕੀਤਾ ਹੈ।

ਇਸ ਤਹਿਤ ਸਰਕਾਰ ਮਿਆਰੀ ਮੈਡੀਕਲ ਸਿੱਖਿਆ ਅਤੇ ਸਿਹਤ ਸੇਵਾਵਾਂ ਤੱਕ ਪਹੁੰਚ ਵਧਾਉਣ ਦੇ ਉਦੇਸ਼ ਨਾਲ ਪੰਜਾਬ ਦੇ ਹਰੇਕ ਜ਼ਿਲ੍ਹੇ ਵਿੱਚ ਇੱਕ ਮੈਡੀਕਲ ਕਾਲਜ ਖੋਲ੍ਹਣ ਦੀ ਯੋਜਨਾ ਬਣਾ ਰਹੀ ਹੈ।

ਪੰਜਾਬ ਵਿੱਚ ਸੀਟਾਂ ਦੀ ਗਿਣਤੀ ਸੀਮਤ ਹੋਣ ਕਾਰਨ ਉਮੀਦਵਾਰਾਂ ਨੂੰ ਖਾਸ ਕਰਕੇ ਸਰਕਾਰੀ ਕਾਲਜਾਂ ਲਈ ਵੱਡੇ ਮੁਕਾਬਲੇ ਦਾ ਸਾਹਮਣਾ ਕਰਨਾ ਪੈਂਦਾ ਹੈ ਕਿਉਂਕਿ ਪ੍ਰਾਈਵੇਟ ਅਦਾਰੇ ਲੱਖਾਂ ਵਿੱਚ ਉੱਚੀਆਂ ਫੀਸਾਂ ਮੰਗਦੇ ਹਨ। ਇਸ ਲਈ ਸਰਕਾਰੀ ਮੈਡੀਕਲ ਕਾਲਜਾਂ ਦੀ ਗਿਣਤੀ ਵਧਾਉਣ ਦੀ ਮੰਗ ਜ਼ੋਰ ਫੜ ਰਹੀ ਹੈ।

Spread the love