ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਆਰੰਭੀ ਮੁਹਿੰਮ ਅਧੀਨ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਦੇ ਆਦੇਸ਼ਾਂ ਤੇ ਅੱਜ ਲੋਕ ਨਿਰਮਾਣ ਵਿਭਾਗ ਦੇ ਵਰਿੰਦਰ ਕੁਮਾਰ, ਨਿਗਰਾਨ ਇੰਜੀਨੀਅਰ ਨੂੰ ਭ੍ਰਿਸ਼ਟਾਚਾਰ ਦੇ ਦੋਸ਼ਾਂ ਅਧੀਨ ਮੁਅੱਤਲ ਕਰ ਦਿੱਤਾ ਹੈ। ਵਰਿੰਦਰ ਕੁਮਾਰ ਉਸਾਰੀ ਹਲਕਾ, ਹੁਸਿ਼ਆਰਪੁਰ ਚ ਤਾਇਨਾਤ ਸੀ। ਉਨ੍ਹਾਂ ਨੂੰ ਪ੍ਰੀਵੈਨਸ਼ਨ ਆਫ਼ ਕੁਰੱਪਸ਼ਨ ਐਕਟ ਅਧੀਨ ਪੰਜਾਬ ਸਿਵਲ ਸੇਵਾਵਾਂ ਨਿਯਮਾਂਵਲੀ 1970 ਦੇ ਨਿਯਮ 4 ਤਹਿਤ ਸਰਕਾਰੀ ਸੇਵਾ ਤੋਂ ਮੁਅੱਤਲ ਕੀਤਾ ਹੈ।

ਲੋਕ ਨਿਰਮਾਣ ਮੰਤਰੀ ਨੇ ਇਸ ਕਿਹਾ ਪੰਜਾਬ ਸਰਕਾਰ ਸੂਬੇ ਚ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਲਈ ਵਚਨਬੱਧ ਹੈ, ਭ੍ਰਿਸ਼ਟਾਚਾਰ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਉਨ੍ਹਾਂ ਦੱਸਿਆ ਕਿ ਮੁਅੱਤਲੀ ਦੌਰਾਨ ਅਧਿਕਾਰੀ ਦਾ ਹੈੱਡਕੁਆਟਰ ਮੁੱਖ ਇੰਜੀਨੀਅਰ ਦਫ਼ਤਰ ਪਟਿਲਾਲਾ ਹੋਵੇਗਾ ਅਤੇ ਸਬੰਧਤ ਅਧਿਕਾਰੀ ਮੁੱਖ ਇੰਜੀਨੀਅਰ ਦੀ ਪ੍ਰਵਾਨਗੀ ਤੋਂ ਬਿਨਾਂ ਹੈੱਡਕੁਆਟਰ ਨਹੀਂ ਛੱਡੇਗਾ।

ਲੋਕ ਨਿਰਮਾਣ ਮੰਤਰੀ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਬੰਧਤ ਅਧਿਕਾਰੀ ਦੀ ਇੱਕ ਵੀਡੀਓ ਸਾਹਮਣੇ ਆਈ ਸੀ, ਜਿਸ ਵਿੱਚ ਉਹ ਠੇਕੇਦਾਰ ਤੋਂ ਪੈਸੇ ਵਸੂਲ ਰਿਹਾ ਸੀ। ਇਸ ਮਾਮਲੇ ਦੀ ਜਾਂਚ ਉਪਰੰਤ ਐਫ.ਆਈ.ਆਰ. ਦਰਜ ਕੀਤੀ ਗਈ ਸੀ ਅਤੇ ਜਿਸ ਮਗਰੋਂ ਸਬੰਧਤ ਨੂੰ ਮੁਅੱਤਲ ਕਰਨ ਦਾ ਫੈਸਲਾ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਇਹ ਯਕੀਨੀ ਬਣਾਇਆ ਜਾਵੇਗਾ ਕਿ ਵਿਭਾਗ ਦਾ ਜੋ ਵੀ ਪ੍ਰਾਜੈਕਟ ਪ੍ਰਗਤੀ ਅਧੀਨ ਹੈ, ਦਾ ਸਾਰਾ ਪੈਸਾ ਸਬੰਧਤ ਪ੍ਰਾਜੈਕਟ ‘ਤੇ ਹੀ ਲੱਗੇ। ਉਨ੍ਹਾਂ ਕਿਹਾ ਕਿ ਵਿਭਾਗ ਦੇ ਕਿਸੇ ਵੀ ਕਰਮਚਾਰੀ ਜਾਂ ਅਧਿਕਾਰੀ ਦੀ ਭਿਸ਼ਟਾਚਾਰ ਜਾਂ ਕਿਸੇ ਕਿਸਮ ਦੀ ਕਮਿਸ਼ਨ ਵਸੂਲੀ ਦੇ ਮਾਮਲੇ ਵਿੱਚ ਸ਼ਮੂਲੀਅਤ ਪਾਏ ਜਾਣ `ਤੇ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

Spread the love