ਜ਼ਿਲ੍ਹਾ ਸੰਗਰੂਰ ਦੇ ਪਿੰਡ ਧੁਲੱਟ, ਲੌਂਗੋਵਾਲ ਦੇ ਰਹਿਣ ਵਾਲੇ ਚੌਥੀ ਜਮਾਤ ਦੇ ਵਿਦਿਆਰਥੀ ਮਹਿਕਪ੍ਰੀਤ ਸਿੰਘ ਦੀ ਗਰਮੀ ਕਾਰਨ ਮੌਤ ਹੋ ਗਈ ਹੈ। ਦਸਣਯੋਗ ਹੈ ਕਿ ਸਕੂਲੋਂ ਵਾਪਿਸ ਆਉਂਦੇ ਹੋਏ ਹੀ ਉਸ ਨੂੰ ਬੁਖਾਰ ਹੋ ਗਿਆ ਸੀ। ਗਰਮੀ ਕਾਰਨ ਉਸ ਨੂੰ ਉਲਟੀਆਂ ਅਤੇ ਦਸਤ ਲੱਗ ਗਏ ਤੇ ਇਲਾਜ ਲਈ ਚੰਡੀਗੜ੍ਹ ਲਿਜਾਂਦੇ ਸਮੇਂ ਮੌਤ ਹੋ ਗਈ।ਦੂਜੇ ਪਾਸੇ , ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਇਸ ਉਤੇ ਦੁੱਖ ਪ੍ਰਗਟ ਕਰਦੇ ਹੋਏ ਅਤਿ ਦੀ ਗਰਮੀ ਵਿਚ ਸਕੂਲਾਂ ਵਿਚ ਛੁੱਟੀਆਂ ਕਰਨ ਦੀ ਮੰਗ ਕੀਤੀ ਹੈ।

Spread the love