ਕਾਮੇਡੀਅਨ ਭਾਰਤੀ ਸਿੰਘ ਵਿਰੁੱਧ ਦਾੜ੍ਹੀ ਰੱਖਣ ਵਾਲੇ ਵਿਅਕਤੀਆਂ ਦਾ ਮਜ਼ਾਕ ਉਡਾਉਣ ਦੇ ਮਾਮਲੇ ਵਿੱਚ ਕੇਸ ਦਰਜ ਹੋ ਗਿਆ ਹੈ। ਇੱਕ ਪੁਰਾਣੀ ਵੀਡੀਓ ਨੂੰ ਲੈ ਕੇ FIR ਦਰਜ ਕੀਤੀ ਗਈ ਹੈ, ਜਿਸ ਵਿੱਚ ਉਸਨੇ ਕਥਿਤ ਤੌਰ ‘ਤੇ ਦਾੜ੍ਹੀ ਰੱਖਣ ਵਾਲੇ ਵਿਅਕਤੀਆਂ ਦਾ ਮਜ਼ਾਕ ਉਡਾਇਆ ਸੀ। ਇਹ FIR ਸੋਮਵਾਰ ਰਾਤ ਪੰਜਾਬ ਦੇ ਅੰਮ੍ਰਿਤਸਰ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸ਼ਿਕਾਇਤ ‘ਤੇ ਦਰਜ ਕੀਤੀ ਗਈ ਸੀ, ਜਿਸ ਵਿੱਚ ਉਸ ਵਿਰੁੱਧ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਦੋਸ਼ ਲਗਾਇਆ ਸੀ।

ਭਾਰਤੀ ਸਿੰਘ ‘ਤੇ ਭਾਰਤੀ ਦੰਡਾਵਲੀ ਦੀ ਧਾਰਾ 295-ਏ ਦੇ ਤਹਿਤ ਦੋਸ਼ ਲਗਾਇਆ ਗਿਆ ਹੈ।

Spread the love