ਪੰਜਾਬ ਦੇ ਕਿਸਾਨਾਂ ਵੱਲੋਂ ਗੰਨੇ ਦੀ ਬਕਾਇਆ ਰਾਸ਼ੀ ਨਾ ਦੇਣ ਅਤੇ ਹੋਰ ਕਿਸਾਨੀ ਮੰਗਾਂ ਲਈ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਵੱਖ-ਵੱਖ ਕਿਸਾਨ ਜਥੇਬੰਦੀਆਂ ਦਾ ਬੁੱਧਵਾਰ ਨੂੰ ਦੂਜੇ ਦਿਨ ਵੀ ਧਰਨਾ ਜਾਰੀ ਰਿਹਾ। ਕਿਸਾਨਾਂ ਨੇ ਖੁੱਲ੍ਹੇ ਅਸਮਾਨ ਦੇ ਥੱਲੇ ਸੜਕ ‘ਤੇ ਰਾਤ ਗੁਜ਼ਾਰੀ। ਅੱਜ ਗੁਰਦੁਆਰਾ ਅੰਬ ਸਾਹਿਬ ਵਿਖੇ ਕਿਸਾਨ ਆਗੂਆਂ ਹਰਿੰਦਰ ਸਿੰਘ ਲੱਖੋਵਾਲ, ਜਗਜੀਤ ਸਿੰਘ ਡੱਲੇਵਾਲ, ਬਲਦੇਵ ਸਿੰਘ ਸਿਰਸਾ, ਦਰਸ਼ਨ ਪਾਲ ਅਤੇ ਹੋਰ ਆਗੂਆਂ ਨੇ ਸਾਂਝੀ ਮੀਟਿੰਗ ਕਰਕੇ ਸੰਘਰਸ਼ ਨੂੰ ਹੋਰ ਤੇਜ਼ ਕਰਨ ਬਾਰੇ ਵਿਚਾਰਾਂ ਕੀਤੀਆਂ। ਇਸੇ ਦੌਰਾਨ ਮੁਹਾਲੀ ਪ੍ਰਸ਼ਾਸਨ ਦੇ ਨਿੱਜੀ ਦਖਲ ਨਾਲ ਮੁੱਖ ਮੰਤਰੀ ਭਗਵੰਤ ਮਾਨ ਕਿਸਾਨਾਂ ਨਾਲ ਗੱਲਬਾਤ ਲਈ ਰਾਜ਼ੀ ਹੋ ਗਏ ਅਤੇ ਉਨ੍ਹਾਂ ਨੇ ਕਿਸਾਨੀ ਮਸਲਿਆਂ ‘ਤੇ ਚਰਚਾ ਕਰਨ ਲਈ ਕਿਸਾਨਾਂ ਨੂੰ ਗੱਲਬਾਤ ਲਈ ਸੱਦ ਲਿਆ ਹੈ, ਜਦੋਂਕਿ ਬੀਤੇ ਦਿਨ ਮੁੱਖ ਮੰਤਰੀ ਕਿਸਾਨਾਂ ਨੂੰ ਮਿਲੇ ਬਿਨਾਂ ਹੀ ਦਿੱਲੀ ਚਲੇ ਗਏ ਸੀ। ਇੰਝ ਮੁਹਾਲੀ ਪ੍ਰਸ਼ਾਸਨ ਦੀ ਬੱਸ ਵਿੱਚ ਸਵਾਰ ਹੋ ਕੇ ਕਿਸਾਨਾਂ ਦਾ 36 ਮੈਂਬਰੀ ਵਫਦ ਸ੍ਰੀ ਭਗਵੰਤ ਮਾਨ ਨਾਲ ਮੀਟਿੰਗ ਰਵਾਨਾ ਹੋ ਗਿਆ, ਜਦੋਂਕਿ ਬਾਕੀ ਕਿਸਾਨ ਵਾਈਪੀਐੱਸ ਚੌਂਕ ਨੇੜੇ ਮੋਰਚੇ ‘ਤੇ ਡਟੇ ਹੋਏ ਹਨ। ਇਨ੍ਹਾਂ ਵਿੱਚ ਬੀਬੀਆਂ ਵਿੱਚ ਸ਼ਾਮਲ ਹਨ।

Spread the love