ਮੌਸਮ ਵਿਭਾਗ ਦੇ ਅਨੁਸਾਰ 19 ਮਈ ਤੋਂ ਉੱਤਰ-ਪੱਛਮੀ ਅਤੇ ਮੱਧ ਭਾਰਤ ਵਿੱਚ ਨਵੇਂ ਸਿਰੇ ਤੋਂ ਲੂ ਚੱਲਣ ਦੀ ਸੰਭਾਵਨਾ ਹੈ। ਆਈ.ਐਮ.ਡੀ. ਦੀ ਜਾਣਕਾਰੀ ਅਨੁਸਾਰ ਅਗਲੇ 24 ਘੰਟਿਆਂ ਦੌਰਾਨ ਉੱਤਰ-ਪੱਛਮੀ ਭਾਰਤ ਦੇ ਕਈ ਹਿੱਸਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ ਕੋਈ ਖਾਸ ਬਦਲਾਅ ਨਹੀਂ ਹੋਣ ਵਾਲਾ ਹੈ। ਹਾਲਾਂਕਿ, ਅੱਗੇ ਜਾ ਕੇ ਤਾਪਮਾਨ ਵਿੱਚ ਦੋ ਤੋਂ ਤਿੰਨ ਡਿਗਰੀ ਦੀ ਗਿਰਾਵਟ ਵੀ ਦਰਜ ਕੀਤੀ ਜਾਵੇਗੀ।ਮੌਸਮ ਵਿਭਾਗ ਨੇ ਉੱਤਰ ਪ੍ਰਦੇਸ਼, ਪੰਜਾਬ, ਹਰਿਆਣਾ ਅਤੇ ਮੱਧ ਪ੍ਰਦੇਸ਼ ਵਿੱਚ ਹੀਟ ਵੇਵ ਦੀ ਚਿਤਾਵਨੀ ਜਾਰੀ ਕੀਤੀ ਹੈ। ਆਈਐਮਡੀ ਨੇ 20 ਅਤੇ 21 ਮਈ ਨੂੰ ਮੱਧ ਪ੍ਰਦੇਸ਼ ਅਤੇ ਵਿਦਰਭ ਦੇ ਉੱਤਰੀ ਹਿੱਸਿਆਂ ਵਿੱਚ ਗਰਮੀ ਦੀ ਭਵਿੱਖਬਾਣੀ ਕੀਤੀ ਹੈ। ਇਸ ਦੇ ਨਾਲ ਹੀ 19 ਅਤੇ 20 ਮਈ ਨੂੰ ਦੱਖਣੀ ਪੰਜਾਬ ਅਤੇ ਦੱਖਣੀ ਹਰਿਆਣਾ ਦੇ ਵੱਖ-ਵੱਖ ਇਲਾਕਿਆਂ ‘ਚ ਹੀਟਵੇਵ ਦੀ ਭਵਿੱਖਬਾਣੀ ਕੀਤੀ ਗਈ ਹੈ। ਇਸ ਤੋਂ ਇਲਾਵਾ ਰਾਜਸਥਾਨ ਦੇ ਕਈ ਹਿੱਸਿਆਂ ਵਿੱਚ 20 ਅਤੇ 21 ਮਈ ਨੂੰ ਹੀਟਵੇਵ ਦਾ ਵੀ ਖਦਸ਼ਾ ਜਤਾਇਆ ਗਿਆ ਹੈ।ਆਈਐਮਡੀ ਦੇ ਅਨੁਸਾਰ, ਇੱਕ ਤਾਜ਼ਾ ਪੱਛਮੀ ਗੜਬੜ ਕਾਰਨ ਜੰਮੂ-ਕਸ਼ਮੀਰ ਵਿੱਚ 19 ਤੋਂ 21 ਮਈ ਦਰਮਿਆਨ ਮੀਂਹ ਪੈਣ ਦੀ ਸੰਭਾਵਨਾ ਹੈ। 20 ਅਤੇ 21 ਮਈ ਨੂੰ ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਦੇ ਵੱਖ-ਵੱਖ ਖੇਤਰਾਂ ਵਿੱਚ ਗਰਜ ਨਾਲ ਹਲਕੀ ਬਾਰਿਸ਼ ਜਾਂ ਗੜੇਮਾਰੀ ਦੀ ਭਵਿੱਖਬਾਣੀ ਕੀਤੀ ਗਈ ਹੈ। ਪੰਜਾਬ, ਹਰਿਆਣਾ ਅਤੇ ਉੱਤਰ ਪ੍ਰਦੇਸ਼ ‘ਚ ਸ਼ੁੱਕਰਵਾਰ ਅਤੇ ਸ਼ਨੀਵਾਰ ਨੂੰ ਮੀਂਹ ਦੀ ਸੰਭਾਵਨਾ ਹੈ। 20 ਅਤੇ 21 ਮਈ ਨੂੰ ਪੰਜਾਬ, ਹਰਿਆਣਾ ਅਤੇ ਪੱਛਮੀ ਰਾਜਸਥਾਨ ਦੇ ਵੱਖ-ਵੱਖ ਥਾਵਾਂ ‘ਤੇ ਧੂੜ ਭਰੀ ਹਨੇਰੀ ਦੀ ਵੀ ਸੰਭਾਵਨਾ ਹੈ।ਆਈਐਮਡੀ ਨੇ ਅਗਲੇ ਪੰਜ ਦਿਨਾਂ ਦੌਰਾਨ ਅਰੁਣਾਚਲ ਪ੍ਰਦੇਸ਼, ਅਸਮ-ਮੇਘਾਲਿਆ ਅਤੇ ਉਪ-ਹਿਮਾਲੀਅਨ ਪੱਛਮੀ ਬੰਗਾਲ ਅਤੇ ਸਿੱਕਮ ਵਿੱਚ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਇਸ ਤੋਂ ਇਲਾਵਾ ਕੇਰਲ-ਮਾਹੇ, ਤਾਮਿਲਨਾਡੂ, ਕਰਨਾਟਕ, ਲਕਸ਼ਦੀਪ ਅਤੇ ਰਾਇਲਸੀਮਾ ‘ਚ ਵੀ ਅਗਲੇ ਦਿਨਾਂ ਦੌਰਾਨ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ।

Spread the love