ਉੱਤਰੀ ਕੋਰੀਆ ਵਿੱਚ ਕੋਰੋਨਾ ਦਾ ਕਹਿਰ ਤੇਜ਼ੀ ਨਾਲ ਵੱਧ ਰਿਹਾ ਹੈ।

ਇੱਥੇ ਕਰੀਬ 15 ਲੱਖ ਲੋਕ ਕਰੋਨਾ ਪਾਜ਼ੀਟਿਵ ਹਨ।ਬੀਤੇ ਦਿਨ 2,69,510 ਨਵੇਂ ਕੋਰੋਨਾ ਮਰੀਜ਼ ਮਿਲੇ ਹਨ।

ਕੋਰੋਨਾ ਇਨਫੈਕਸ਼ਨ ਕਾਰਨ 24 ਘੰਟਿਆਂ ਦੌਰਾਨ 6 ਲੋਕਾਂ ਦੀ ਮੌਤ ਹੋ ਗਈ ਹੈ। ਅਪ੍ਰੈਲ ਤੋਂ ਹੁਣ ਤੱਕ ਇਨਫੈਕਸ਼ਨ ਕਾਰਨ 56 ਲੋਕਾਂ ਦੀ ਮੌਤ ਹੋ ਚੁੱਕੀ ਹੈ।

ਰਾਜਧਾਨੀ ਪਿਓਂਗਯਾਂਗ ‘ਚ ਦਵਾਈਆਂ ਦੀਆਂ ਸਾਰੀਆਂ ਦੁਕਾਨਾਂ ਦੇ ਸਾਹਮਣੇ ਫੌਜ ਤਾਇਨਾਤ ਕਰ ਦਿੱਤੀ ਗਈ ਹੈ।

ਕੋਰੋਨਾ ਟੈਸਟ ਕਰਨ ਲਈ ਲੋੜੀਂਦੀਆਂ ਟੈਸਟ ਕਿੱਟਾਂ ਨਾ ਹੋਣ ਕਾਰਨ ਸਥਿਤੀ ਵਿਗੜਦੀ ਜਾ ਰਹੀ ਹੈ।

ਉੱਤਰੀ ਕੋਰੀਆ ‘ਚ ਬੇਕਾਬੂ ਇਨਫੈਕਸ਼ਨ ਅਤੇ ਲੋਕਾਂ ‘ਚ ਗੁੱਸੇ ਦੇ ਡਰ ਨੂੰ ਦੇਖਦੇ ਹੋਏ ਤਾਨਾਸ਼ਾਹ ਕਿਮ ਜੋਂਗ ਉਨ ਨੇ ਹਜ਼ਾਰਾਂ ਫੌਜੀਆਂ ਨੂੰ ਸੜਕਾਂ ‘ਤੇ ਉਤਾਰ ਦਿੱਤਾ ਹੈ।

ਸੰਯੁਕਤ ਰਾਸ਼ਟਰ ਦੀ ਰਿਪੋਰਟ ਮੁਤਾਬਕ ਉੱਤਰੀ ਕੋਰੀਆ ਅਤੇ ਅਫਰੀਕੀ ਦੇਸ਼ ਇਰੀਟ੍ਰੀਆ ਨੇ ਦੁਨੀਆ ‘ਚ ਵੈਕਸੀਨ ਨਹੀਂ ਲਈ ਹੈ।

Spread the love