ਸੁਪਰੀਮ ਕੋਰਟ ਨੇ ਕਾਂਗਰਸ ਨੇਤਾ ਅਤੇ ਸਾਬਕਾ ਕ੍ਰਿਕਟਰ ਨਵਜੋਤ ਸਿੰਘ ਸਿੱਧੂ ਨੂੰ 34 ਸਾਲ ਪੁਰਾਣੇ ਰੋਡ ਰੇਜ ਮਾਮਲੇ ‘ਚ ਇਕ ਸਾਲ ਦੀ ਕੈਦ ਦੀ ਸਜ਼ਾ ਸੁਣਾਈ ਹੈ। ਜਿਸ ਵੇਲੇ ਸੁਪਰੀਮ ਕੋਰਟ ਦਾ ਫੈਸਲਾ ਆਇਆ ਉਸ ਸਮੇਂ ਨਵਜੋਤ ਸਿੰਘ ਸਿੱਧੂ ਹਾਥੀ ‘ਤੇ ਚੜ੍ਹ ਕੇ ਮਹਿੰਗਾਈ ਦੇ ਵਿਰੋਧ ‘ਚ ਸ਼ਮੂਲੀਅਤ ਕਰ ਰਹੇ ਸਨ। ਫੈਸਲੇ ਤੋਂ ਬਾਅਦ ਪਹਿਲੀ ਵਾਰ ਨਵਜੋਤ ਸਿੰਘ ਸਿੱਧੂ ਨੇ ਟਵੀਟ ਕਰਕੇ ਕਿਹਾ ਕਿ ਮੈਂ ਖੁਦ ਨੂੰ ਕਾਨੂੰਨ ਦੇ ਹਵਾਲੇ ਕਰਾਂਗਾ। ਯਾਨੀ ਕਾਨੂੰਨ ਦੀ ਪਾਲਣਾ ਕਰੇਗਾ। ਯਾਨੀ ਸੁਪਰੀਮ ਕੋਰਟ ਵੱਲੋਂ ਦਿੱਤੀ ਗਈ ਸਜ਼ਾ ਲਈ ਉਹ ਜੇਲ੍ਹ ਜਾਣਗੇ।

Spread the love