ਕੋਵਿਡ -19 ਮਹਾਂਮਾਰੀ ਦੇ ਕਾਰਨ ਕੋਲਕਾਤਾ ਅਤੇ ਬੰਗਲਾਦੇਸ਼ ਦੇ ਸ਼ਹਿਰਾਂ ਵਿਚਕਾਰ ਰੇਲ ਸੇਵਾਵਾਂ,ਜੋ ਮਾਰਚ 2020 ਤੋਂ ਮੁਅੱਤਲ ਕੀਤੀਆਂ ਗਈਆਂ ਸਨ, ਨੂੰ ਹੁਣ ਦੁਬਾਰਾ ਸ਼ੁਰੂ ਕੀਤਾ ਜਾ ਰਿਹਾ ਹੈ। ਇੰਨਾ ਹੀ ਨਹੀਂ ਹੁਣ ਦੋਵੇਂ ਦੇਸ਼ ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਇਕ ਹੋਰ ਟਰੇਨ ਚਲਾਉਣ ਲਈ ਰਾਜ਼ੀ ਹੋ ਗਏ ਹਨ। ਬੰਗਲਾਦੇਸ਼ ਦੇ ਰੇਲ ਮੰਤਰੀ ਦੋਵਾਂ ਦੇਸ਼ਾਂ ਵਿਚਾਲੇ ਰੇਲ ਸੇਵਾਵਾਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਇਸ ਮਹੀਨੇ ਭਾਰਤ ਦਾ ਦੌਰਾ ਕਰ ਸਕਦੇ ਹਨ।

Spread the love