ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ ਜਿਸ ਜੱਥੇਦਾਰ ਨੇ ਸਿੱਖਾਂ ਨੂੰ ਲਾਇਸੈਂਸੀ ਹਥਿਆਰ ਰੱਖਣ ਦੀ ਅਪੀਲ ਕੀਤੀ ਹੈ।

ਜਥੇਦਾਰ ਨੇ ਕਿਹਾ ਕਿ ਹਰ ਸਿੱਖ ਲਾਇਸੈਂਸੀ ਮਾਡਰਨ ਹਥਿਆਰ ਰੱਖੇ ਅਤੇ ਉਹਨਾਂ ਨੇ ਮੀਰੀ ਪੀਰੀ ਦੇ ਮਾਲਕ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ਹੈ। ਨਾਲ ਹੀ ਸੰਗਤਾਂ ਨੂੰ ਗੁਰੂ ਜੀ ਦੇ ਜੀਵਨ ਬਾਰੇ ਚਾਨਣਾ ਪਾਇਆ ਅਤੇ ਸਿੰਘ ਸਾਹਿਬ ਨੇ ਸੰਗਤਾਂ ਨੂੰ ਨਸ਼ਿਆਂ ਦਾ ਤਿਆਗ ਕਰਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਲੜ ਲੱਗਣ ਦਾ ਸੰਦੇਸ਼ ਦਿੱਤਾ।

ਉਨ੍ਹਾਂ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਗੁਰਗੱਦੀ ਦਿਵਸ ‘ਤੇ ਸਿੱਖ ਸੰਗਤ ਨੂੰ ਸੰਦੇਸ਼ ਦਿੰਦਿਆਂ ਉਨ੍ਹਾਂ ਵੱਲੋਂ ਲੜੀਆਂ ਗਈਆਂ ਜੰਗਾਂ ਦਾ ਜ਼ਿਕਰ ਕਰਦਿਆਂ ਸਿੱਖ ਕੌਮ ਨੂੰ ਗੁਰੂ ਜੀ ਦੇ ਦਰਸਾਏ ਮਾਰਗ ‘ਤੇ ਚੱਲਣ ਦੀ ਅਪੀਲ ਕੀਤੀ ।

ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਦੇਸ਼ ਅਤੇ ਪੰਜਾਬ ਦੇ ਮੌਜੂਦਾ ਹਾਲਾਤਾਂ ਨੂੰ ਦੇਖਦੇ ਹੋਏ ਹਰ ਸਿੱਖ ਨੂੰ ਲਾਇਸੈਂਸੀ ਹਥਿਆਰ ਰੱਖਣੇ ਚਾਹੀਦੇ ਹਨ।

ਅੱਜ ਲੋੜ ਹੈ ਕਿ ਸਾਰੇ ਸਿੱਖ ਬਾਣੀ ਤੇ ਬਾਣੇ ਨਾਲ ਜੁੜਨ, ਸਾਰੇ ਹਥਿਆਰਬੰਦ ਹੋ ਕੇ ਅੱਜ ਦੇ ਯੁੱਗ ਦੇ ਆਧੁਨਿਕ ਹਥਿਆਰਾਂ ਨੂੰ ਕਾਨੂੰਨੀ ਤੌਰ ‘ਤੇ ਆਪਣੇ ਕੋਲ ਰੱਖਣ।

ਰਾਸ਼ਟਰੀ ਹਿੰਦੂ ਪਰਿਸ਼ਦ ਦੇ ਪ੍ਰਧਾਨ ਵਿਜੈ ਭਾਰਦਵਾਜ ਨੇ ਜੇਥਦਾਰ ਦੇ ਬਿਆਨ ਉੱਤੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ।

ਉਨ੍ਹਾਂ ਨੇ ਕਿਹਾ ਕਿ ਉਹ ਸਿੱਖ ਕੌਮ ਦੀ ਨੁਮਾਇੰਦਗੀ ਕਰਨ ਵਾਲੀ ਸਰਵਉੱਚ ਸੰਸਥਾ ਦੇ ਮੁਖੀ ਹਨ।

ਉਹ ਸਿੱਖ ਕੌਮ ਲਈ ਬਿਆਨ ਦੇ ਸਕਦੇ ਹਨ। ਪਰ ਇਸਦੇ ਨਾਲ ਵਿਜੈ ਭਾਰਤਵਾਜ ਨੇ ਹਿੰਦੂ ਭਾਈਚਾਰੇ ਨੂੰ ਵੀ ਆਪਣੇ ਘਰ ਲਾਇੰਸਸੀ ਹਥਿਆਰ ਰੱਖਣ ਦੀ ਅਪੀਲ ਕੀਤੀ ਹੈ।

Spread the love