ਸ੍ਰੀ ਹਰਗੋਬਿੰਦ ਸਾਹਿਬ ਜੀ ਦਾ ਸੁਰਸਿੰਘ ਚਰਨ ਪਾਉਣ ਸੰਬੰਧੀ ਤਿੰਨ ਦਿਨਾਂ ਸਲਾਨਾ ਜੋੜ ਮੇਲਾ ਸ਼ਰਧਾ ਨਾਲ ਮਨਾਇਆ ਗਿਆ
ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਅਤੇ ਸਮੂਹ ਨਿਹੰਗ ਸਿੰਘ ਜਥੇਬੰਦੀਆਂ ਦੇ ਮੁੱਖੀ ਹੋਏ ਸ਼ਾਮਿਲ
ਐਂਕਰ ਛੇਵੀਂ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਵੱਲੋਂ ਨਗਰ ਸੁਰਸਿੰਘ ਵਿਖੇ ਪਵਿੱਤਰ ਚਰਨ ਪਾਉਣ ਦਾ ਤਿੰਨ ਦਿਨਾਂ ਸਲਾਨਾ ਜੋੜ ਮੇਲਾ ਅੱਜ ਨਗਰ ਸੁਰਸਿੰਘ ਦੇ ਸਥਾਨਕ ਇਤਿਹਾਸਕ ਗੁਰਦੁਆਰਾ ਛੇਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਵਿਖੇ ‘ਸੰਪਰਦਾਇ ਦਲ ਬਾਬਾ ਬਿਧੀ ਚੰਦ ਜੀ’ ਦੇ ਮੁੱਖੀ, ਬਾਬਾ ਬਿਧੀ ਚੰਦ ਜੀ ਦੇ 12ਵੇਂ ਜਾਨਸ਼ੀਨ ਬਾਬਾ ਅਵਤਾਰ ਸਿੰਘ ਸੁਰਸਿੰਘ ਵਾਲਿਆ ਦੀ ਦੇਖ ਰੇਖ ਵਿੱਚ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਉਪਰੰਤ ਦੀਵਾਨ ਹਾਲ ਵਿਚ ਵਿਸ਼ਾਲ ਦੀਵਾਨ ਸਜਾਏ ਗਏ ਜਿਸ ਵਿਚ ਦੇਸ਼ ਵਿਦੇਸ਼ ਦੀਆਂ ਸੰਗਤਾਂ ਨੇ ਹਾਜ਼ਰੀ ਭਰੀ ਇਸ ਮੌਕੇ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਹੈਡ ਗ੍ਰੰਥੀ ਸ੍ਰੀ ਦਰਬਾਰ ਸਾਹਿਬ ਅਤੇ ਹੋਰਨਾਂ ਸਿੱਖ ਸਖਸ਼ੀਅਤਾਂ ਨੇ ਸੰਗਤ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ। ਰਾਗੀ ਜੱਥਿਆਂ ਅਤੇ ਕਵੀਸ਼ਰੀ ਜੱਥਿਆਂ ਅਤੇ ਬਾਬਾ ਬਿੱਧੀ ਚੰਦ ਗੁਰਮਤਿ ਸੰਗੀਤ ਵਿਦਿਆਲਿਆ ਦੇ ਵਿਦਿਆਰਥੀਆਂ ਨੇ ਇਲਾਹੀ ਬਾਣੀ ਦਾ ਕੀਰਤਨ ਕੀਤਾ।
ਦੀਵਾਨਾਂ ਦੀ ਸਮਾਪਤੀ ਉਪਰੰਤ ਕੁਸ਼ਤੀ,ਕਬੱਡੀ ਦੇ ਮੈਚ ਕਰਵਾਏ ਅਤੇ ਨਿਹੰਗ ਸਿੰਘਾਂ ਵੱਲੋਂ ਮੁਹੱਲਾ ਵੀ ਖੇਡਿਆ ਗਿਆ
ਇਸ ਮੌਕੇ ਬਾਬਾ ਅਵਤਾਰ ਸਿੰਘ ਸੁਰਸਿੰਘ ਵਾਲਿਆ ਨੇ ਦੱਸਿਆ ਕਿ ਛੇਵੀਂ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਦੇ ਨਗਰ ਸੁਰਸਿੰਘ ਵਿਖੇ ਆਪਣੇ ਪਵਿੱਤਰ ਚਰਨ ਪਾਏ ਜਾਣ ਸੰਬੰਧੀ ਜੋ 21, 22,23 ਮਈ ਸਾਲਾਨਾ ਜੋੜ ਮੇਲੇ ਮੌਕੇ ਧਾਰਮਿਕ ਸਮਾਗਮ ਕਰਵਾਇਆ ਗਿਆ ਉਨ੍ਹਾਂ ਇਸ ਮੌਕੇ ਦੇਸ਼ ਵਿਦੇਸ਼ ਨੂੰ ਸੰਗਤ ਨੂੰ ਜੋੜ ਮੇਲੇ ਦੀ ਵਧਾਈ ਦਿੰਦਿਆ ਅੰਮ੍ਰਿਤਪਾਨ ਕਰ ਗੁਰਮਤਿ ਮਾਰਗ ਦੇ ਧਾਰਨੀ ਹੋਣ ਲਈ ਪ੍ਰੇਰਿਆ।
Spread the love