ਨੌਜਵਾਨ ਪੰਜਾਬੀ ਗਾਇਕ ਸਿੱਧੂ ਮੂਸੇਵਾਲੇ ਦਾ ਪੋਸਟਮਾਰਟਮ ਪਰਿਵਾਰ ਦੀ ਸਹਿਮਤੀ ਤੋਂ ਬਾਅਦ ਮਾਨਸਾ ਦੇ ਸਿਵਲ ਹਸਪਤਾਲ ਵਿਚ ਸ਼ੁਰੂ ਹੋਣ ਦੀ ਪ੍ਰਕਿਰਿਆ ਆਰੰਭ ਹੋ ਗਈ ਹੈ। ਇਸ ਤੋਂ ਪਹਿਲਾਂ ਸਿੱਧੂ ਮੂਸੇਵਾਲਾ ਦੇ ਪਰਿਵਾਰ ਨੇ ਇਸ ਮਾਮਲੇ ਦੀ ਕੌਮੀ ਜਾਂਚ ਏਜੰਸੀ ਤੋਂ ਜਾਂਚ ਮੰਗਦਿਆਂ ਪੋਸਟਮਾਰਟਮ ਕਰਵਾਉਣ ਤੋਂ ਇਨਕਾਰ ਕਰ ਦਿੱਤਾ ਹੈ। ਮੂਸੇਵਾਲਾ ਦੇ ਸਮਰਥਕਾਂ ਤੇ ਪ੍ਰਸੰਸਕਾਂ ਨੇ ਸਵੇਰ ਵੇਲੇ ਮਾਨਸਾ ਦੇ ਸਿਵਲ ਹਸਪਤਾਲ ਦੇ ਬਾਹਰ ਪ੍ਰਦਰਸ਼ਨ ਕੀਤਾ। ਪੁਲੀਸ ਦੀ ਸਿੱਟ ਨੇ ਕਈ ਥਾਵਾਂ ’ਤੇ ਛਾਪੇ ਮਾਰੇ। ਪੁਲੀਸ ਵਲੋਂ ਸੀ.ਸੀ.ਟੀ.ਵੀ. ਫੁਟੇਜ ਵੀ ਚੈਕ ਕੀਤੀ ਜਾ ਰਹੀ ਹੈ। ਦੂਜੇ ਪਾਸੇ ਮਾਨਸਾ ਵਪਾਰ ਮੰਡਲ ਨੇ ਅੱਜ ਦੁਪਹਿਰ 12 ਵਜੇ ਤਕ ਦੁਕਾਨਾਂ ਬੰਦ ਕਰਨ ਦਾ ਫੈਸਲਾ ਕੀਤਾ ਹੈ।

Spread the love