ਬੋਰਿਸ ਖਿਲਾਫ਼ ਪਾਰਟੀ ਅੰਦਰੋਂ ਹੀ ਉੱਠਣ ਲੱਗੀਆਂ ਵਿਰੋਧੀ ਸੁਰਾਂ ਯੂਕੇ ਦੇ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਨੇ।

ਕਰੋਨਾ ਕਾਲ ਦੌਰਾਨ ਹੋਈਆਂ ਪਾਰਟੀਆਂ ‘ਚ ਸ਼ਾਮਲ ਹੋਣ ਨੂੰ ਲੈ ਕੇ ਮਸਲਾ ਠੰਡਾ ਨਹੀਂ ਸੀ ਹੋਇਆ ਪਰ ਹੁਣ ਯੂ. ਕੇ. ਦੀ ਸੱਤਾਧਾਰੀ ਕੰਜਰਵੇਟਿਵ ਪਾਰਟੀ ਦੇ ਅੰਦਰੋਂ ਵੀ ਪ੍ਰਧਾਨ ਮੰਤਰੀ ਖ਼ਿਲਾਫ਼ ਬਗਾਵਤੀ ਸੁਰ ਉੱਠਣ ਲੱਗੇ ਹਨ ।

ਪਾਰਟੀਗੇਟ ਮਾਮਲਿਆਂ ਨੂੰ ਲੈ ਕੇ ਪ੍ਰਧਾਨ ਮੰਤਰੀ ਬੌਰਿਸ ਜੌਹਨਸਨ ਤੋਂ ਜਿੱਥੇ ਵਿਰੋਧੀ ਧਿਰ ਵਲੋਂ ਲਗਾਤਾਰ ਅਸਤੀਫੇ ਦੀ ਮੰਗ ਕੀਤੀ ਜਾ ਰਹੀ ਹੈ, ਉੱਥੇ ਹੀ ਉਨ੍ਹਾਂ ਦੀ ਪਾਰਟੀ ਦੇ ਕਈ ਸੰਸਦ ਮੈਂਬਰਾਂ ਵਲੋਂ ਵੀ ਆਲੋਚਨਾ ਕੀਤੀ ਜਾ ਰਹੀ ਹੈ ।

ਤਾਲਾਬੰਦੀ ਦੌਰਾਨ ਪ੍ਰਧਾਨ ਮੰਤਰੀ ਦਫਤਰ ਡਾਊਨਿੰਗ ਸਟਰੀਟ ‘ਚ ਪਾਰਟੀਆਂ ਕਰਕੇ ਨਿਯਮਾਂ ਦੀਆਂ ਧੱਜੀਆਂ ਉਡਾਈਆਂ ਗਈਆਂ ਸਨ ।

ਰਿਪੋਰਟ ਤੋਂ ਬਾਅਦ ਪ੍ਰਧਾਨ ਮੰਤਰੀ ਬੌਰਿਸ ਜੌਹਨਸਨ ਦੀ ਖੁੱਲ੍ਹ ਕੇ ਆਲੋਚਨਾ ਕਰਨ ਵਾਲੇ ਸੰਸਦ ਮੈਂਬਰਾਂ ਦੀ ਗਿਣਤੀ 26 ਤੱਕ ਪਹੁੰਚ ਗਈ ਹੈ ।

ਯੂ. ਕੇ. ਦੇ ਸਾਬਕਾ ਕੈਬਿਨਟ ਮੰਤਰੀ ਅਤੇ ਅਟਾਰਨੀ ਜਨਰਲ ਜੇਰੇਮੀ ਰਾਈਟ ਨੇ ਕਿਹਾ ਹੈ ਕਿ ਜੌਹਨਸਨ ਨੂੰ ‘ਇਸ ਅਤੇ ਭਵਿੱਖ ਦੀਆਂ ਸਰਕਾਰਾਂ ਦੇ ਭਲੇ ਲਈ’ ਅਸਤੀਫਾ ਦੇ ਦੇਣਾ ਚਾਹੀਦਾ ਹੈ।

Spread the love