ਸਰਾਵਾਂ ‘ਤੇ GST ਲਗਾਉਣ ਨੂੰ ਲੈ ਕੇ ਮੋਦੀ ਸਰਕਾਰ ਚੁਫੇਰਿਓਂ ਘਿਰ ਚੁੱਕੀ ਹੈ।

ਜਿੱਥੇ ਵਿਰੋਧ ਲਗਾਤਾਰ ਕੇਂਦਰ ਸਰਕਾਰ ‘ਤੇ ਹਮਲਾਵਰ ਨਜ਼ਰ ਆ ਰਹੇ ਹਨ ਉੱਥੇ ਹੀ ਹੁਣ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵੀ ਇਸ ਨੂੰ ਲੈ ਕੇ ਮੋਦੀ ਸਰਕਾਰ ‘ਤੇ ਸਵਾਲ ਚੁੱਕੇ ਹਨ।

ਵੜਿੰਗ ਨੇ ਟਵੀਟ ਕਰਦੇ ਹੋਏ ਕਿਹਾ ਕਿ ਗੋਲਡਨ ਟੈਂਪਲ ਸਰਾਵਾਂ ‘ਤੇ GSTਲਗਾਉਣਾ ਅਤਿਆਚਾਰ ਹੈ ਅਤੇ ਕਾਲੇ ਖੇਤੀ ਕਾਨੂੰਨਾਂ ਵਿਰੁੱਧ ਬਗਾਵਤ ਕਰਨ ਲਈ ਸਿੱਖ ਸੰਗਤ ਨੂੰ ਸਜ਼ਾ ਦੇਣ ਦੀ ਜਾਣਬੁੱਝ ਕੇ ਕੋਸ਼ਿਸ਼ ਹੈ।

ਵੜਿੰਗ ਨੇ ਕਿਹਾ ਕਿ ਭਾਜਪਾ ਨੂੰ ਇਸ ਲਈ ਸਿੱਖ ਸੰਗਤ ਤੋਂ ਮੁਆਫੀ ਮੰਗਣੀ ਚਾਹੀਦੀ ਹੈ ਅਤੇ ਸਰਾਵਾਂ ‘ਤੇ GST ਲਾਉਣ ਦਾ ਫੈਸਲਾ ਤੁਰੰਤ ਵਾਪਸ ਲਿਆ ਜਾਵੇ, ਇਸ ਤੋਂ ਘੱਟ ਕੁਝ ਵੀ ਕਾਫੀ ਨਹੀਂ ਹੋਵੇਗਾ।

Spread the love