ਰਾਸ਼ਟਰਮੰਡਲ ਖੇਡਾਂ 2022 ਵਿੱਚ ਭਾਰਤੀ ਖਿਡਾਰੀਆਂ ਦਾ ਬਿਹਤਰੀਨ ਪ੍ਰਦਰਸ਼ਨ ਜਾਰੀ ਹੈ।ਹਰ ਰੋਜ਼ ਖਿਡਾਰੀ ਭਾਰਤ ਦੇ ਝੋਲੇ ਵਿੱਚ ਮੈਡਲ ਪਾ ਰਹੇ ਹਨ।ਇਸ ਦੇ ਨਾਲ ਹੀ ਪੰਜਾਬ ਦੇ ਖਿਡਾਰੀਆਂ ਦਾ ਵੀ ਬਹੁਤ ਵਧੀਆ ਪ੍ਰਦਰਸ਼ਨ ਦੇਖਣ ਨੂੰ ਮਿਲ ਰਿਹਾ ਹੈ।ਹਾਲ ਹੀ ਵਿੱਚ ਭਾਰਤੀ ਵੇਟਲਿਫਟਰ ਹਰਜਿੰਦਰ ਕੌਰ ਨੇ ਔਰਤਾਂ ਦੇ 71 ਕਿਲੋ ਭਾਰ ਵਰਗ ਵਿੱਚ ਕਾਂਸੀ ਦਾ ਤਗ਼ਮਾ ਜਿੱਤਿਆ ਹੈ।ਇਸ ਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਹਰਜਿੰਦਰ ਕੌਰ ਨੂੰ ਇਸ ਪ੍ਰਾਪਤੀ ‘ਤੇ ਵਧਾਈ ਦਿੱਤੀ ਹੈ।

CM ਮਾਨ ਨੇ ਟਵੀਟ ਕਰਕੇ ਲਿਖਿਆ, ਨਾਭਾ ਨੇੜਲੇ ਪਿੰਡ ਮਹੇਸ ਦੀ ਰਹਿਣ ਵਾਲੀ ਹਰਜਿੰਦਰ ਕੌਰ ਨੂੰ ਰਾਸ਼ਟਰਮੰਡਲ ਖੇਡਾਂ ਵਿੱਚ ਵੇਟਲਿਫਟਿੰਗ ਵਿੱਚ ਕਾਂਸੀ ਦਾ ਤਗਮਾ ਜਿੱਤਣ ਲਈ ਵਧਾਈ।ਹਰਜਿੰਦਰ ਤੁਸੀਂ ਪੰਜਾਬ ਦੀਆਂ ਕੁੜੀਆਂ ਲਈ ਪ੍ਰੇਰਨਾ ਸਰੋਤ ਬਣੋਗੇ…ਤੁਹਾਡੇ ਮਾਤਾ-ਪਿਤਾ ਅਤੇ ਕੋਚਾਂ ਨੂੰ ਵੀ ਮੁਬਾਰਕਾਂ…ਭਵਿੱਖ ਲਈ ਸ਼ੁਭਕਾਮਨਾਵਾਂ…ਚੱਕਦੇ ਇੰਡੀਆ…।

Spread the love