ਪੰਜਾਬ ਦੇ CM ਮਾਨ ਬਾਬਾ ਫ਼ਰੀਦ ਯੂਨੀਵਰਸਿਟੀ ਦੇ VC ਦੇ ਅਹੁਦੇ ਤੋਂ ਅਸਤੀਫ਼ਾ ਦੇ ਚੁੱਕੇ ਡਾ: ਰਾਜ ਬਹਾਦਰ ਨੂੰ ਰੋਕਣਾ ਚਾਹੁੰਦੇ ਹਨ ਪਰ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਦੇ ਵਤੀਰੇ ਤੋਂ ਦੁਖੀ ਡਾ: ਰਾਜ ਬਹਾਦਰ ਨੇ CM ਦੀ ਬੇਨਤੀ ਨੂੰ ਠੁਕਰਾ ਦਿੱਤਾ ਹੈ। ਉਸਨੇ ਦੂਜੀ ਵਾਰ ਅਸਤੀਫ਼ਾ ਵਾਪਸ ਲੈਣ ਤੋਂ ਇਨਕਾਰ ਕਰ ਦਿੱਤਾ ਹੈ। ਦੂਜੇ ਪਾਸੇ ਇਸ ਮਾਮਲੇ ਨੂੰ ਲੈ ਕੇ AAP ਅਤੇ ਮੁੱਖ ਮੰਤਰੀ ਮਾਨਵਿਚਾਲੇ ਮਤਭੇਦ ਸਾਹਮਣੇ ਆਉਣ ਲੱਗੇ ਹਨ।

ਜਿੱਥੇ CM ਡਾ: ਰਾਜ ਬਹਾਦਰ ਪ੍ਰਤੀ ਹਾਂ-ਪੱਖੀ ਰਵੱਈਆ ਅਪਣਾ ਰਹੇ ਹਨ, ਉੱਥੇ ਹੀ ਪੰਜਾਬ ‘ਆਪ’ ਦੇ ਆਗੂ ਸਿਹਤ ਮੰਤਰੀ ਦੇ ਬਚਾਅ ‘ਚ ਇਕਜੁੱਟ ਹੋ ਗਏ ਹਨ | CMO ਦੇ ਇੱਕ ਸੀਨੀਅਰ ਅਧਿਕਾਰੀ ਤੋਂ ਮਿਲੀ ਜਾਣਕਾਰੀ ਅਨੁਸਾਰ ਮੁੱਖ ਮੰਤਰੀ ਨੇ ਦੂਜੀ ਵਾਰ ਡਾ: ਰਾਜ ਬਹਾਦਰ ਨਾਲ ਸੰਪਰਕ ਕੀਤਾ ਹੈ ਅਤੇ ਉਨ੍ਹਾਂ ਨੂੰ ਅਸਤੀਫ਼ਾ ਵਾਪਸ ਲੈਣ ਲਈ ਕਿਹਾ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਹੈ ਕਿ ਉਨ੍ਹਾਂ ਦੇ ਸਨਮਾਨ ਨੂੰ ਠੇਸ ਨਹੀਂ ਲੱਗਣ ਦਿੱਤੀ ਜਾਵੇਗੀ।

ਮਾਨ ਨੇ ਇਸ ਪੂਰੇ ਘਟਨਾਕ੍ਰਮ ਲਈ ਸਿਹਤ ਮੰਤਰੀ ਨੂੰ ਜ਼ਿੰਮੇਵਾਰ ਠਹਿਰਾਇਆ ਅਤੇ ਸਪੱਸ਼ਟ ਕਿਹਾ ਕਿ ਇਸ ਮਾਮਲੇ ਨੂੰ ਸਹੀ ਢੰਗ ਨਾਲ ਹੱਲ ਕੀਤਾ ਜਾ ਸਕਦਾ ਸੀ। ਇਹੀ ਕਾਰਨ ਹੈ ਕਿ ਮਾਨ ਨੇ ਆਪਣਾ ਪੱਖ ਪੇਸ਼ ਕਰਨ ਆਏ ਸਿਹਤ ਮੰਤਰੀ ਨੂੰ ਮਿਲਣ ਦਾ ਸਮਾਂ ਵੀ ਨਹੀਂ ਦਿੱਤਾ। ਦੂਜੇ ਪਾਸੇ IMA ਨੇ ਸਿਹਤ ਮੰਤਰੀ ਦੇ ਅਸਤੀਫੇ ਦੀ ਮੰਗ ਨੂੰ ਲੈ ਕੇ ਮਾਨ ਸਰਕਾਰ ‘ਤੇ ਦਬਾਅ ਵਧਾ ਦਿੱਤਾ ਹੈ।

AAP ਦੀ ਪੰਜਾਬ ਇਕਾਈ ਨੇ ਸਿਹਤ ਮੰਤਰੀ ਦੇ ਹੱਕ ਵਿੱਚ ਡੈਮੇਜ ਕੰਟਰੋਲ ਦੀਆਂ ਕੋਸ਼ਿਸ਼ਾਂ ਕੀਤੀਆਂ। ਪਾਰਟੀ ਨੇ ਕਿਹਾ ਕਿ ਇਹ ਵਿਵਾਦ ਮੰਦਭਾਗਾ ਹੈ ਪਰ ‘ਆਪ’ ਸਰਕਾਰ ਸਿਹਤ ਸੇਵਾਵਾਂ ਵਿੱਚ ਢਿੱਲ ਬਰਦਾਸ਼ਤ ਨਹੀਂ ਕਰੇਗੀ। ਪਾਰਟੀ ਅਤੇ ਇਸ ਦੇ ਕੁਝ ਮੰਤਰੀਆਂ ਨੇ ਕਿਹਾ ਕਿ ਜੌੜਾ ਮਾਜਰਾ ਦਾ ਮਕਸਦ ਸਰਕਾਰੀ ਹਸਪਤਾਲਾਂ ਵਿੱਚ ਗਰੀਬਾਂ ਲਈ ਬਿਹਤਰ ਸਹੂਲਤਾਂ ਨੂੰ ਯਕੀਨੀ ਬਣਾਉਣਾ ਸੀ, ਇਸ ਤੋਂ ਵੱਧ ਕੁਝ ਨਹੀਂ।

Spread the love