ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਪੁਲਿਸ ਵੱਲੋਂ ਜਾਂਚ ਜਾਰੀ ਹੈ।

ਇਸ ਦੇ ਨਾਲ ਹੀ ਇਸ ਮਾਮਲੇ ‘ਚ ਹੁਣ ਤੱਕ ਕਈ ਗੈਂਗਸਟਰਾਂ ਦੇ ਨਾਂ ਸਾਹਮਣੇ ਆ ਚੁੱਕੇ ਹਨ।

ਇਨ੍ਹਾਂ ਵਿੱਚੋਂ ਇੱਕ ਹੈ ਗੈਂਗਸਟਰ ਗੋਲਡੀ ਬਰਾੜ।

ਜਿਸ ਦੇ ਨਾਂ ‘ਤੇ ਲੋਕ ਹੁਣ ਲਗਾਤਾਰ ਫਿਰੌਤੀ ਦੀ ਮੰਗ ਕਰ ਰਹੇ ਹਨ।

ਤਾਜ਼ਾ ਮਾਮਲਾ ਜਗਰਾਉਂ ਤੋਂ ਸਾਹਮਣੇ ਆਇਆ ਹੈ।

ਜਿੱਥੇ ਗੋਲਡੀ ਬਰਾੜ ਦੇ ਨਾਂ ‘ਤੇ ਕਿਸੇ ਅਣਪਛਾਤੇ ਵਿਅਕਤੀ ਵੱਲੋਂ ਵਟਸਐਪ ਕਾਲ ਰਾਹੀਂ ਸ਼ੈਲਰ ਮਾਲਕ ਤੋਂ 10 ਲੱਖ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਗਈ।

ਫਿਰੌਤੀ ਮੰਗਣ ਵਾਲੇ ਨੇ ਸ਼ੈਲਰ ਮਾਲਕ ਨੂੰ ਧਮਕੀ ਦਿੱਤੀ ਕਿ ਜੇਕਰ ਉਸ ਨੇ ਉਸ ਨੂੰ ਫਿਰੌਤੀ ਨਾ ਦਿੱਤੀ ਤਾਂ ਉਸ ਦੀ ਅਤੇ ਉਸ ਦੇ ਪਰਿਵਾਰ ਦੀ ਵੀ ਜਾਨ ਚਲੀ ਜਾਵੇਗੀ।

Spread the love