ਭਾਰਤ ਦੇ ਵੇਟਲਿਫਟਰ ਵਿਕਾਸ ਠਾਕੁਰ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਚਾਂਦੀ ਦਾ ਤਗਮਾ ਜਿੱਤਿਆ। ਉਹਨਾਂ ਨੇ 346 ਕਿਲੋਗ੍ਰਾਮ ਭਾਰ ਚੁੱਕਿਆ। ਭਾਰਤ ਨੇ 2 ਹੋਰ ਸੋਨ ਤਮਗੇ ਜਿੱਤੇ ਅਤੇ ਵਿਕਾਸ ਦੇ ਮੈਡਲ ਨਾਲ ਭਾਰਤ ਦੇ ਤਮਗਿਆਂ ਦੀ ਸੂਚੀ 11 ਹੋ ਗਈ ਹੈ। ਇਸ ਮਗਰੋਂ ਮੁੱਖ ਮੰਤਰੀ ਮਾਨ ਨੇ ਪੰਜਾਬ ਦੇ ਇਸ ਖਿਡਾਰੀ ਨੂੰ ਪੰਜਾਬ ਦਾ ਨਾਮ ਰੌਸ਼ਨ ਕਰ ‘ਤੇ ਵਧਾਈ ਦਿੱਤੀ।
CM ਨੇ ਕਿਹਾ, “ਪੰਜਾਬ ਦੇ ਇੱਕ ਹੋਰ ਖਿਡਾਰੀ ਨੇ ਰਾਸ਼ਟਰਮੰਡਲ ਖੇਡਾਂ ‘ਚ ਭਾਰਤ ਦੀ ਤਮਗਾ ਸੂਚੀ ‘ਚ ਆਪਣਾ ਨਾਮ ਦਰਜ ਕਰਵਾਇਆ…96 ਕਿਲੋ ਵੇਟ ਲਿਫਟਿੰਗ ਦੇ ਮੁਕਾਬਲੇ ‘ਚ ਲੁਧਿਆਣੇ ਦੇ ਵਿਕਾਸ ਠਾਕੁਰ ਨੇ 346kg ਭਾਰ ਚੁੱਕਦੇ ਹੋਏ ਚਾਂਦੀ ਦਾ ਤਮਗਾ ਜਿੱਤਿਆ…ਬਹੁਤ-ਬਹੁਤ ਵਧਾਈਆਂ… ਮਿਹਨਤ ਜਾਰੀ ਰੱਖੋ…ਭਵਿੱਖ ਲਈ ਸ਼ੁਭਕਾਮਨਾਵਾਂ…ਸ਼ਾਬਾਸ਼ ਚੱਕਦੇ ਇੰਡੀਆ…!”
Spread the love