ਪੰਜਾਬ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੇ ਮੈਂਬਰਾਂ ਦੀ ਗਿਣਤੀ ਅੱਧੀ ਕਰ ਦਿੱਤੀ ਗਈ ਹੈ। ਹੁਣ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੇ 5 ਮੈਂਬਰ ਹੋਣਗੇ ਜੋ ਪਹਿਲਾਂ 10 ਹੁੰਦੇ ਸਨ। CM ਮਾਨਨੇ ਕਿਹਾ ਹੈ ਕਿ ਪੰਜਾਬ ਦੇ ਟੈਕਸਦਾਤਾਵਾਂ ਦਾ ਪੈਸਾ ਬਚਾਉਣ ਲਈ ਇਹ ਫੈਸਲਾ ਲਿਆ ਹੈ। ਇਸ ਫੈਸਲੇ ਨਾਲ ਕਮਿਸ਼ਨ ਦਾ ਕੰਮਕਾਜ ਸੁਚਾਰੂ ਢੰਗ ਨਾਲ ਚੱਲੇਗਾ।

ਸਰਕਾਰੀ ਬੁਲਾਰੇ ਨੇ ਕਿਹਾ ਕਿ ਕਰਦਾਤਾਵਾਂ ਦੇ ਪੈਸੇ ਦੀ ਬੱਚਤ ਲਈ ਪੰਜਾਬ ਦੇCMਮਾਨ ਨੇ ਪੀਪੀਐਸਸੀ ਦੇ ਮੈਂਬਰਾਂ ਦੀ ਮੌਜੂਦਾ ਗਿਣਤੀ 10 ਤੋਂ ਘਟਾ ਕੇ ਪੰਜ ਕਰਨ ਦੀ ਸਹਿਮਤੀ ਦੇ ਦਿੱਤੀ ਹੈ। ਇਸ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮੌਜੂਦਾ ਸਮੇਂ ਪੀਪੀਐਸਸੀ ਦੇ ਮੈਂਬਰਾਂ ਦੀ ਗਿਣਤੀ 10 ਹੈ, ਜਿਨ੍ਹਾਂ ਦੀਆਂ ਤਨਖ਼ਾਹਾਂ, ਭੱਤੇ ਤੇ ਹੋਰ ਸੇਵਾ ਲਾਭਾਂ ਨਾਲ ਸੂਬੇ ਦੇ ਖ਼ਜ਼ਾਨੇ ਉਤੇ ਨਾਜਾਇਜ਼ ਬੋਝ ਪੈਂਦਾ ਹੈ। CMਮਾਨ ਨੇ ਕਿਹਾ ਕਿ ਕਮਿਸ਼ਨ ਦੇ ਕੰਮਕਾਜ ਵਿੱਚ ਕੁਸ਼ਲਤਾ ਲਿਆਉਣ ਲਈ ਮੈਂਬਰਾਂ ਦੀ ਗਿਣਤੀ ਵਿੱਚ ਕਟੌਤੀ ਕੀਤੀ ਗਈ ਹੈ।

CM ਨੇ ਕਿਹਾ ਕਿ ਇਨ੍ਹਾਂ ਮਸਲਿਆਂ ਨੂੰ ਧਿਆਨ ਵਿੱਚ ਰੱਖਦਿਆਂ ਇਨ੍ਹਾਂ ਮੈਂਬਰਾਂ ਦੀ ਮੌਜੂਦਾ ਗਿਣਤੀ ਨੂੰ ਘਟਾ ਕੇ ਅੱਧਾ ਕਰਨ ਦਾ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਫੈਸਲੇ ਨਾਲ ਜਿੱਥੇ ਇਕ ਪਾਸੇ ਕਮਿਸ਼ਨ ਦਾ ਕੰਮਕਾਜ ਸੁਚਾਰੂ ਹੋਵੇਗਾ, ਉੱਥੇ ਦੂਜੇ ਪਾਸੇ ਕਰਦਾਤਾਵਾਂ ਦੇ ਪੈਸੇ ਦੀ ਵੀ ਬੱਚਤ ਹੋਵੇਗੀ। CMਮਾਨ ਨੇ ਕਿਹਾ ਕਿ ਇਸ ਫੈਸਲੇ ਨਾਲ ਸੂਬਾ ਸਰਕਾਰ ਨੂੰ ਇਨ੍ਹਾਂ ਮੈਂਬਰਾਂ ਉਤੇ ਖ਼ਰਚ ਹੋ ਰਹੀ ਵੱਡੀ ਰਾਸ਼ੀ ਬਚਣ ਦੀ ਸੰਭਾਵਨਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਵਿੱਚ ਕੁੱਝ ਮੈਂਬਰਾਂ ਦਾ ਕਾਰਜਕਾਲ ਖ਼ਤਮ ਹੋਣ ਮਗਰੋਂ ਜਦੋਂ ਮੈਂਬਰਾਂ ਦੀ ਗਿਣਤੀ ਪੰਜ ਰਹੀ ਗਈ ਤਾਂ ਅਧਿਕਾਰਕ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਕਰਦਾਤਾਵਾਂ ਦੇ ਇਕ-ਇਕ ਪੈਸੇ ਦੀ ਵਿਵੇਕ ਨਾਲ ਵਰਤੋਂ ਯਕੀਨੀ ਬਣਾਉਣ ਲਈ ਵਚਨਬੱਧ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਤਰ੍ਹਾਂ ਬਚਾਇਆ ਪੈਸਾ ਸੂਬੇ ਦੇ ਲੋਕਾਂ ਦੀ ਭਲਾਈ ਉਤੇ ਖ਼ਰਚਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਵਡੇਰੇ ਜਨਤਕ ਹਿੱਤ ਵਿੱਚ ਅਜਿਹੇ ਹੋਰ ਵੀ ਫੈਸਲੇ ਲਏ ਜਾਣਗੇ।

Spread the love