ਸ਼੍ਰੀ ਹਰਿਮੰਦਰ ਸਾਹਿਬ ਦੀਆਂ ਸਰਾਵਾਂ ਉੱਪਰ 12% GST ਲਾਉਣ ਮਗਰੋਂ ਕੇਂਦਰ ਸਰਕਾਰ ਘਿਰ ਗਈ ਹੈ। ਕੇਂਦਰ ਸਰਕਾਰ ਦੇ ਇਸ ਫੈਸਲੇ ਦਾ ਚੁਫੇਰਿਓਂ ਵਿਰੋਧ ਹੋ ਰਿਹਾ ਹੈ। CM ਮਾਨਨੇ ਕਿਹਾ ਹੈ ਕਿ ਇਹ ਕੇਂਦਰ ਸਰਕਾਰ ਨੂੰ ਟੈਕਸ ਵਾਪਸ ਲੈਣ ਲਈ ਕਿਹਾ ਹੈ।

CM ਮਾਨ ਨੇ ਟਵੀਟ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਸ੍ਰੀ ਦਰਬਾਰ ਸਾਹਿਬ ਨੇੜੇ ਸਥਿਤ ਸਰਾਵਾਂ ‘ਤੇ 12% GST ਲਾਉਣ ਦੇ ਫ਼ੈਸਲੇ ਦੀ ਸਖ਼ਤ ਨਿੰਦਾ ਕਰਦਾ ਹਾਂ। ਧਰਮ ਅਸਥਾਨ ਸਭ ਦੇ ਸਾਂਝੇ ਹੁੰਦੇ ਹਨ। ਇਹ ਟੈਕਸ ਸ਼ਰਧਾਲੂਆਂ ਦੀ ਸ਼ਰਧਾ ‘ਤੇ ਲਗਾਇਆ ਗਿਆ ਹੈ। ਕੇਂਦਰ ਨੂੰ ਅਪੀਲ ਹੈ ਕਿ ਤੁਰੰਤ ਇਸ ਫ਼ੈਸਲੇ ਨੂੰ ਵਾਪਸ ਲਿਆ ਜਾਵੇ।

Spread the love