ਪਟਿਆਲਾ ਸ਼ਹਿਰ ਦੇ ਸ਼ੇਰਾਂਵਾਲਾ ਗੇਟ ਤੋਂ ਵੱਡੀ ਖਬਰ ਸਾਹਮਣੇ ਆਈ ਜਿੱਥੇ ਸਥਿਤ SBI ਬੈਂਕ ਦੀ ਮੇਨ ਬ੍ਰਾਂਚ ਵਿਚੋਂ ਇਕ ਬੱਚਾ 35 ਲੱਖ ਦੀ ਨਕਦੀ ਲੈ ਕੇ ਫਰਾਰ ਹੋ ਗਿਆ।

ਜਾਣਕਾਰੀ ਮੁਤਾਬਕ ਇਹ ਘਟਨਾ SBI ਦੀ ਮੇਨ ਬ੍ਰਾਂਚ ਦੀ ਉਸ ਥਾਂ ’ਤੇ ਵਾਪਰੀ ਜੋ ਪਾਬੰਦੀਸ਼ੁਦਾ ਏਰੀਆ ਹੈ।

ਭਾਵ ਇਥੇ ਬੈਂਕ ਦਾ ਕੈਸ਼ ਪਿਆ ਹੁੰਦਾ ਹੈ ਤੇ ਉਥੇ ਕੋਈ ਵੀ ਅੰਦਰ ਨਹੀਂ ਜਾ ਸਕਦਾ।

ਪਰ ਅੱਜ ਇਸ ਥਾਂ ਤੋਂ ਇਕ ਬੱਚਾ ਇਕ ਨੋਟਾਂ ਵਾਲਾ ਬੈਗ ਚੁੱਕ ਕੇ ਫਰਾਰ ਹੋ ਗਿਆ।

ਬੈਂਕ ਦੇ ਮੁਲਾਜ਼ਮਾਂ ਮੁਤਾਬਕ ਇਹ ਕੈਸ਼ ਏਟੀਐਮਾਂ ਵਿਚ ਪਾਉਣ ਲਈ ਰੱਖਿਆ ਗਿਆ ਸੀ ਤੇ ਇਸ ਵਿਚ 35 ਲੱਖ ਕੈਸ਼ ਸੀ।

ਇਸ ਘਟਨਾ ਤੋਂ ਬਾਅਦ ਬੈਂਕ ਵਿਚ ਮੁਲਾਜ਼ਮਾਂ ਨੂੰ ਭਾਜੜਾਂ ਪੈ ਗਈਆਂ।

ਮੌਕੇ ’ਤੇ ਸੀਆਈਏ ਸਟਾਫ ਦੇ ਇੰਚਾਰਜ ਇੰਸਪੈਕਟਰ ਸ਼ਮਿੰਦਰ ਸਿੰਘ ਮੌਕੇ ’ਤੇ ਪਹੁੰਚ ਗਏ ਹਨ।

ਬੈਂਕ ਅਤੇ ਆਲੇ ਦੁਆਲੇ ਦੇ CCTV ਕੈਮਰੇ ਖੰਘਾਲੇ ਜਾ ਰਹੇ ਹਨ

Spread the love