ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ, ਸ਼ਹਿਰੀ ਵਿਕਾਸ ਤੇ ਮਕਾਨ ਉਸਾਰੀ ਮੰਤਰੀ ਅਮਨ ਅਰੋੜਾ ਨੇ ਜ਼ਿਲ੍ਹੇ ਦੇ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਲਈ ਅੱਜ ਇੱਥੇ ਬਚਤ ਭਵਨ ਵਿੱਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਉਪਰੰਤ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੀਆਂ ਕਥਿਤ ਗ਼ਲਤ ਨੀਤੀਆਂ ਕਾਰਨ ਪੰਜਾਬ ਅੰਦਰ 14 ਹਜ਼ਾਰ ਅਣਅਧਿਕਾਰਤ ਕਲੋਨੀਆਂ ਬਣੀਆਂ ਹਨ ਜਿਨ੍ਹਾਂ ਵਿੱਚ ਲੋਕਾਂ ਦੀ ਸਹੂਲਤ ਦਾ ਧਿਆਨ ਨਹੀਂ ਰੱਖਿਆ ਗਿਆ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਹੁਣ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਦੇਣ ਲਈ ਨਵੀਂ ਨੀਤੀ ਲਿਆ ਰਹੀ ਹੈ ਜੋ ਮੌਜੂਦਾ ਅਤੇ ਭਵਿੱਖ ਦੀਆਂ ਜ਼ਰੂਰਤਾਂ ਨੂੰ ਮੁੱਖ ਰੱਖ ਕੇ ਤਿਆਰ ਕੀਤੀ ਜਾਵੇਗੀ।

Spread the love