ਇਕ ਵੱਡੀ ਖਬਰ ਸਾਹਮਣੇ ਆ ਰਹੀ ਹੈ , ਦਸ ਦਈਏ ਕਿ ਅੱਜ ਯਾਨੀ ਵੀਰਵਾਰ ਤੋਂ PGI ਵਿੱਚ ਫਿਰ ਤੋਂ ਮੁਫ਼ਤ ਇਲਾਜ ਸ਼ੁਰੂ ਹੋ ਜਾਵੇਗਾ। ਜੀ ਹਾਂ, ਇਸ ਬਾਰੇ ਜਾਣਕਾਰੀ ਦਿੰਦੇ ਹੋਏ ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਪੀਜੀਆਈ ਦੇ ਫੰਡ ਜਾਰੀ ਹੋ ਗਏ ਹਨ, ਜਿਸ ਨਾਲ ਹੁਣ ਲੋਕ ਦੁਬਾਰਾ ਮੁਫ਼ਤ ਇਲਾਜ ਕਰਵਾ ਸਕਣਗੇ। ਦੱਸ ਦੇਈਏ ਕਿ ਚੰਡੀਗੜ੍ਹ ਸਥਿਤ ਪੀਜੀਆਈ ਨੇ 16 ਕਰੋੜ ਰੁਪਏ ਦਾ ਬਕਾਇਆ ਹੋਣ ਕਾਰਨ ਇਲਾਜ ਬੰਦ ਕਰ ਦਿੱਤਾ ਸੀ। ਜਿਸ ਤੋਂ ਬਾਅਦ ਪੰਜਾਬ ਸਰਕਾਰ ਵਿਰੋਧੀਆਂ ਦੇ ਨਿਸ਼ਾਨੇ ‘ਤੇ ਆ ਗਈ ਸੀ।

ਪਰ ਹੁਣ ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ ਹੈ ਕਿ ਉਨ੍ਹਾਂ ਦਾ ਫੰਡ ਪੀਜੀਆਈ ਨੂੰ ਜਾਰੀ ਕਰ ਦਿੱਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਆਯੂਸ਼ਮਾਨ ਸਕੀਮ ਤਹਿਤ ਸਾਰੇ ਸਰਕਾਰੀ ਹਸਪਤਾਲਾਂ ਦੇ ਬਕਾਏ ਜਾਰੀ ਕਰ ਦਿੱਤੇ ਗਏ ਹਨ। ਪ੍ਰਾਈਵੇਟ ਹਸਪਤਾਲਾਂ ਵਿੱਚ ਜਿੱਥੇ ਵੀ ਸ਼ਿਕਾਇਤਾਂ ਆਈਆਂ ਹਨ, ਉਨ੍ਹਾਂ ਦੀ ਜਾਂਚ ਦੇ ਆਦੇਸ਼ ਦਿੱਤੇ ਗਏ ਹਨ। ਅਜਿਹੇ ‘ਚ ਹੁਣ ਲੋਕ ਬਿਨਾਂ ਕਿਸੇ ਤਣਾਅ ਦੇ ਮੁਫਤ ਇਲਾਜ ਕਰਵਾ ਸਕਣਗੇ। ਇਸ ਦੇ ਨਾਲ ਹੀ ਪੀਜੀਆਈ ਪ੍ਰਬੰਧਕਾਂ ਦਾ ਕਹਿਣਾ ਹੈ ਕਿ ਹੋਰਨਾਂ ਮਰੀਜ਼ਾਂ ਵਾਂਗ ਪੰਜਾਬ ਦੇ ਮਰੀਜ਼ਾਂ ਦਾ ਵੀ ਇਸੇ ਰੁਟੀਨ ਵਿੱਚ ਇਲਾਜ ਕੀਤਾ ਜਾਵੇਗਾ। ਦੱਸ ਦੇਈਏ ਕਿ ਕੇਂਦਰ ਦੁਆਰਾ ਸ਼ੁਰੂ ਕੀਤੀ ਗਈ ਆਯੁਸ਼ਮਾਨ ਯੋਜਨਾ ਦੇ ਤਹਿਤ ਮਰੀਜ਼ ਉਸ ਕਾਰਡ ਨੂੰ ਦਿਖਾ ਕੇ 5 ਲੱਖ ਤੱਕ ਦਾ ਕੈਸ਼ਲੈੱਸ ਇਲਾਜ ਕਰਵਾ ਸਕਦੇ ਹਨ। ਪਰ ਹਸਪਤਾਲਾਂ ਨੂੰ ਫੰਡ ਨਾ ਮਿਲਣ ਕਾਰਨ ਪੰਜਾਬ ਦੇ ਕਈ ਹਸਪਤਾਲਾਂ ਨੇ ਇਸ ਤਹਿਤ ਇਲਾਜ ਬੰਦ ਕਰ ਦਿੱਤਾ ਸੀ। ਪਰ ਹੁਣ ਵਿੱਤ ਮੰਤਰੀ ਅਨੁਸਾਰ ਉਨ੍ਹਾਂ ਦਾ ਫੰਡ ਪੀਜੀਆਈ ਨੂੰ ਜਾਰੀ ਕਰ ਦਿੱਤਾ ਗਿਆ ਹੈ ਅਤੇ ਅੱਜ ਤੋਂ ਫਿਰ ਤੋਂ ਲੋਕਾਂ ਨੂੰ ਮੁਫਤ ਇਲਾਜ ਦੀ ਸਹੂਲਤ ਮਿਲੇਗੀ।

Spread the love