ਰਾਸ਼ਟਰਮੰਡਲ ਖੇਡਾਂ 2022 ਵਿੱਚ ਭਾਰਤੀ ਖਿਡਾਰੀਆਂ ਦਾ ਚਮਕਣਾ ਜਾਰੀ ਹੈ। ਹੁਣ ਭਾਰਤੀ ਪਹਿਲਵਾਨ ਦਿਵਿਆ ਕਾਕਰਾਨ ਨੇ ਕਾਂਸੀ ਦਾ ਤਗਮਾ ਜਿੱਤ ਲਿਆ ਹੈ। ਉਸਨੇ ਟੋਂਗਾ ਤੋਂ ਆਪਣੀ ਵਿਰੋਧੀ ਟਾਈਗਰ ਲਿਲੀ ਕੁੱਕਰ ਨੂੰ ਹਰਾ ਕੇ ਕਾਂਸੀ ਦਾ ਤਗਮਾ ਜਿੱਤਿਆ। ਇਸ ਦੇ ਨਾਲ ਹੀ ਇਸ ਤੋਂ ਪਹਿਲਾਂ ਭਾਰਤੀ ਮਹਿਲਾ ਪਹਿਲਵਾਨ ਸਾਕਸ਼ੀ ਮਲਿਕ ਨੇ ਸੋਨ ਤਮਗਾ ਜਿੱਤਿਆ ਸੀ, ਜਦਕਿ ਅੰਸ਼ੂ ਮਲਿਕ ਨੂੰ ਚਾਂਦੀ ਦੇ ਤਗਮੇ ਨਾਲ ਸੰਤੁਸ਼ਟ ਹੋਣਾ ਪਿਆ ਸੀ। ਇਸ ਤੋਂ ਇਲਾਵਾ ਬਜਰੰਗ ਪੂਨੀਆ ਵੀ ਸੋਨ ਤਗਮਾ ਜਿੱਤਣ ‘ਚ ਕਾਮਯਾਬ ਰਹੇ।

Spread the love