ਪੰਜਾਬ ਦੇ CM ਮਾਨ ਅੱਜ ਤੋਂ 2 ਦਿਨਾਂ ਦਿੱਲੀ ਦੌਰੇ ‘ਤੇ ਹੋਣਗੇ। ਇਸ ਦੌਰਾਨ ਉਹ ਆਜ਼ਾਦੀ ਦੇ ਅੰਮ੍ਰਿਤ ਮਹਾਉਤਸਵ ਦੀ ਮੀਟਿੰਗ ‘ਚ ਸ਼ਾਮਿਲ ਹੋਣਗੇ, ਨਾਲ ਹੀ ਐਤਵਾਰ ਨੂੰ ਨੀਤੀ ਆਯੋਗ ਦੀ ਮੀਟਿੰਗ ‘ਚ ਸ਼ਿਰਕਤ ਕਰਨਗੇ। CM ਮਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਲ ਸੂਬੇ ਨੂੰ MSP ਕਮੇਟੀ ਤੋਂ ਬਾਹਰ ਰੱਖਣ ਦਾ ਮੁੱਦਾ ਉਠਾਉਣਗੇ। ਉਹ ਐਤਵਾਰ ਨੂੰ ਨੀਤੀ ਆਯੋਗ ਦੀ ਮੀਟਿੰਗ ਵਿੱਚ ਸ਼ਾਮਲ ਹੋਣਗੇ। ਉਹ ਪੰਜਾਬ ਨੂੰ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ‘ਤੇ ਬਣਾਈ ਕਮੇਟੀ ਤੋਂ ਬਾਹਰ ਰੱਖਣ ਦੇ ਮੁੱਦੇ ਦਾ ਵਿਰੋਧ ਕਰਨਗੇ।

PM ਮੋਦੀ 7 ਅਗਸਤ ਨੂੰ ਨੀਤੀ ਆਯੋਗ ਦੀ ਗਵਰਨਿੰਗ ਕੌਂਸਲ ਦੀ ਮੀਟਿੰਗ ਦੀ ਪ੍ਰਧਾਨਗੀ ਕਰਨਗੇ। ਇਸ ਵਿੱਚ ਸਬੰਧਤ ਰਾਜਾਂ ਦੇ ਮੁੱਖ ਮੰਤਰੀ ਹਿੱਸਾ ਲੈਣਗੇ। 3 ਖੇਤੀਬਾੜੀ ਕਾਨੂੰਨਾਂ ਨੂੰ ਲੈ ਕੇ ਹੋਏ ਅੰਦੋਲਨ ਤੋਂ ਬਾਅਦ ਰੱਦ ਕੀਤੇ ਗਏ ਕਾਨੂੰਨਾਂ ਨੂੰ ਬਦਲਣ ਲਈ ਇੱਕ ਕਮੇਟੀ ਦਾ ਗਠਨ ਕੀਤਾ ਗਿਆ ਹੈ। ਪੰਜਾਬ ਨੂੰ ਇਸ ਵਿੱਚ ਕਿਸੇ ਵੀ ਤਰ੍ਹਾਂ ਸ਼ਾਮਲ ਨਹੀਂ ਕੀਤਾ ਗਿਆ। CM ਮਾਨਪਹਿਲਾਂ ਵੀ ਇਸ ਦਾ ਵਿਰੋਧ ਕਰ ਚੁੱਕੇ ਹਨ ਪਰ ਪ੍ਰਧਾਨ ਮੰਤਰੀ ਦੇ ਸਾਹਮਣੇ ਵੱਡੇ ਮੰਚ ‘ਤੇ ਵਿਰੋਧ ਕਰਨ ਦਾ ਇਹ ਪਹਿਲਾ ਮੌਕਾ ਹੋਵੇਗਾ।

ਨੀਤੀ ਆਯੋਗ ਦੀ ਗਵਰਨਿੰਗ ਕੌਂਸਲ ਦੀ ਮੀਟਿੰਗ ਵਿੱਚ ਫਸਲੀ ਵਿਭਿੰਨਤਾ ਦਾ ਏਜੰਡਾ ਵੀ ਸ਼ਾਮਲ ਹੈ। ਇਸ ਵਾਰ ਪੰਜਾਬ ਸਰਕਾਰ ਨੇ ਮੂੰਗੀ ਦੀ ਫ਼ਸਲ ਨੂੰ ਘੱਟੋ-ਘੱਟ ਸਮਰਥਨ ਮੁੱਲ ‘ਤੇ ਖਰੀਦਣ ਦਾ ਐਲਾਨ ਕੀਤਾ ਸੀ। ਫਸਲਾਂ ਦੀ ਖਰੀਦ ਲਈ ਮਾਰਕਫੈੱਡ ਨੂੰ ਨੋਡਲ ਏਜੰਸੀ ਬਣਾ ਕੇਬਜਟਵਿੱਚ ਰਾਸ਼ੀ ਵੀ ਰੱਖੀ ਗਈ ਸੀ। ਇਸੇ ਤਰਜ਼ ‘ਤੇ ਸਰਕਾਰ ਕੇਂਦਰ ਸਰਕਾਰ ਨੂੰ ਮੱਕੀ, ਮੂੰਗਫਲੀ ਆਦਿ ਸਮੇਤ ਹੋਰ ਫ਼ਸਲਾਂ ਨੂੰਘੱਟੋ-ਘੱਟ ਸਮਰਥਨ ਮੁੱਲ‘ਤੇ ਖਰੀਦਣ ਲਈ ਨੀਤੀ ਬਣਾਉਣ ਲਈ ਕਹੇਗੀ।

Spread the love