ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ‘ਤੇ ਚੁਟਕੀ ਲੈਂਦਿਆਂ ਮੁੱਖ ਮੰਤਰੀ ਨੇ ਸਿਆਸੀ ਘੇਰੇ ਤੋਂ ਉਨ੍ਹਾਂ ਦੀ ਗੈਰਹਾਜ਼ਰੀ ‘ਤੇ ਉਂਗਲ ਉਠਾਈ। ਉਨ੍ਹਾਂ ਕਿਹਾ ਕਿ ਸਭ ਕੁਝ ਕਰਨ ਦੇ ਸਮਰੱਥ ਹੋਣ ਦਾ ਦਾਅਵਾ ਕਰਨ ਵਾਲਾ ਇਹ ਕਾਂਗਰਸੀ ਆਗੂ ਵੋਟਾਂ ਵਿੱਚ ਆਪਣੀ ਪਾਰਟੀ ਦੀ ਹਾਰ ਤੋਂ ਬਾਅਦ ਕਿਤੇ ਨਜ਼ਰ ਨਹੀਂ ਆ ਰਿਹਾ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਨੂੰ ਸਮਝ ਨਹੀਂ ਆ ਰਿਹਾ ਕਿ ਚੰਨੀ ਕਿੱਥੇ ਭੱਜ ਗਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਕਾਂਗਰਸ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਦੀ ਇਹ ਹਾਲਤ ਹੈ ਤਾਂ ਬਾਕੀ ਪਾਰਟੀ ਬਾਰੇ ਸਹਿਜੇ ਹੀ ਅੰਦਾਜ਼ਾ ਲਗਾਇਆ ਜਾ ਸਕਦਾ ਹੈ।

Spread the love