PGIMER, ਚੰਡੀਗੜ੍ਹ ਨੇ ਕੱਲ ਤੋਂ ਤੁਰੰਤ ਪ੍ਰਭਾਵ ਨਾਲ ਪੰਜਾਬ ਦੇ ਲਾਭਪਾਤਰੀਆਂ ਲਈ ਆਯੁਸ਼ਮਾਨ ਭਾਰਤ ਯੋਜਨਾ ਦੇ ਲਾਭ ਮੁੜ ਸ਼ੁਰੂ ਕਰ ਦਿੱਤੇ ਹਨ। ਇਸ ਫੈਸਲੇ ਬਾਰੇ ਜਾਣਕਾਰੀ ਦਿੰਦਿਆਂ ਕੁਮਾਰ ਗੌਰਵ ਧਵਨ, ਡਿਪਟੀ ਡਾਇਰੈਕਟਰ ‘ਤੇ ਅਧਿਕਾਰਤ ਬੁਲਾਰੇ,PGIMERਨੇ ਕਿਹਾ ਕਿ ਸੰਸਥਾ ਨੇ ਇਹ ਫੈਸਲਾ ਪ੍ਰਧਾਨ ਮੰਤਰੀ ਅਤੇ ਕੇਂਦਰੀ ਸਿਹਤ ਮੰਤਰੀ ਦੇ ਦਫਤਰਾਂ ਤੋਂ ਪ੍ਰੋਗਰਾਮ ਨੂੰ ਦੁਬਾਰਾ ਸ਼ੁਰੂ ਕਰਨ ਦੇ ਨਿਰਦੇਸ਼ਾਂ ‘ਤੇ ਲਿਆ ਹੈ ਤਾਂ ਜੋ ਮਰੀਜ਼ ਦੁਖੀ ਨਾ ਹੋਣ। ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਕੱਤਰ ਸਿਹਤ, ਪੰਜਾਬ ਸਰਕਾਰ ਵੱਲੋਂ ਇੱਕ ਪੱਤਰ ਪ੍ਰਾਪਤ ਹੋਇਆ ਹੈ, ਜਿਸ ਵਿੱਚ ਕਿਹਾ ਗਿਆ ਹੈ ਕਿ ਅਗਲੇ ਕੁਝ ਦਿਨਾਂ ਵਿੱਚ ਸਾਰੇ ਬਕਾਇਆ ਕਲੀਅਰ ਕਰ ਦਿੱਤੇ ਜਾਣਗੇ।
ਦੱਸ ਦਈਏ ਕਿ ਬੀਤੇ ਪੰਜਾਬ ਦੇ ਵਿੱਤ ਵਿਭਾਗ ਨੇPGIMER ਅਤੇ ਹੋਰ ਸਰਕਾਰੀ ਹਸਪਤਾਲਾਂ ਲਈ 100 ਕਰੋੜ ਰੁਪਏ ਮਨਜ਼ੂਰ ਕੀਤੇ ਹਨ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਸੀ ਕਿ ਵਿਭਾਗ ਨੇ ਚੰਡੀਗੜ੍ਹ ਦੇPGIਅਤੇ ਹੋਰ ਸਰਕਾਰੀ ਹਸਪਤਾਲਾਂ ਦੇ ਬਕਾਏ ਦੀ ਅਦਾਇਗੀ ਲਈ ਰਾਸ਼ੀ ਮਨਜ਼ੂਰ ਕਰ ਦਿੱਤੀ ਹੈ। ਪਿਛਲੀ ਸਰਕਾਰ ਦੇ ਸਿਹਤ ਮੰਤਰੀ ਨੇ ਪਿਛਲੇ ਸਾਲ ਦਸੰਬਰ ਵਿੱਚ ਬੀਮਾ ਯੋਜਨਾ ਬੰਦ ਕਰ ਦਿੱਤੀ ਸੀ। ਵਿੱਤ ਵਿਭਾਗ ਨੇ ਸਿਧਾਂਤਕ ਤੌਰ ‘ਤੇ 300 ਕਰੋੜ ਰੁਪਏ ਮਨਜ਼ੂਰ ਕੀਤੇ ਹਨ। ਜੋ ਕਿ ਆਯੁਸ਼ਮਾਨ ਯੋਜਨਾ ਦੇ ਅਧੀਨ ਲੰਬਿਤ ਹਨ।