ਐਤਵਾਰ ਦੇ ਦਿਨ ਅੱਜ ਮਰਹੂਮ ਗਾਇਕ ਸਿੱਧੂ ਮੂਸੇ ਵਾਲਾ ਦੇ ਪਿੰਡ ਮੂਸਾ ਵਿਚ ਉਸਦੇ ਮਾਤਾ ਪਿਤਾ ਨੂੰ ਮਿਲਣ ਦੇ ਲਈ ਹਜ਼ਾਰਾਂ ਦੀ ਤਾਦਾਦ ਵਿਚ ਉਨ੍ਹਾਂ ਦੇ ਪ੍ਰਸੰਸਕ ਪਿੰਡ ਮੂਸਾ ਪਹੁੰਚੇ ਜਿੱਥੇ ਉਨ੍ਹਾਂ ਸਿੱਧੂ ਮੂਸੇਵਾਲਾ ਸਟੈਚੂ ਕੋਲ ਜਾ ਕੇ ਉਸ ਨੂੰ ਸ਼ਰਧਾਂਜਲੀ ਅਰਪਿਤ ਕੀਤੀ ਉੱਥੇ ਹੀ ਕਈ ਔਰਤਾਂ ਵੱਲੋਂ ਸਿੱਧੂ ਮੂਸੇ ਵਾਲਾ ਨੂੰ ਰੱਖੜੀ ਵੀ ਬੰਨ੍ਹੀ ਗਈ ਜਿਸ ਤੋਂ ਬਾਅਦ ਉਨ੍ਹਾਂ ਵਲੋਂ ਸਿੱਧੂ ਮੂਸੇ ਵਾਲਾ ਦੇ ਮਾਤਾ ਪਿਤਾ ਦੇ ਨਾਲ ਦੁੱਖ ਸਾਂਝਾ ਵੀ ਕੀਤਾ ਗਿਆ।

ਸਿੱਧੂ ਮੂਸੇ ਵਾਲਾ ਦੇ ਪਿਤਾ ਬਲਕਾਰ ਸਿੰਘ ਨੇ ਬੋਲਦਿਆਂ ਕਿਹਾ ਕਿ ਉਸ ਦੇ ਪੁੱਤਰ ਨੇ ਉਨ੍ਹਾਂ ਨੂੰ ਦੌਲਤ ਸ਼ੋਹਰਤ ਬਹੁਤ ਕੁਝ ਦਿੱਤਾ ਪਰ ਉਹ ਸਮਾਜ ਦੇ ਲਈ ਲੋਕਾਂ ਦੇ ਲਈ ਕੁਝ ਕਰਨਾ ਚਾਹੁੰਦਾ ਸੀ ਪਰ ਇਸ ਤੋਂ ਪਹਿਲਾਂ ਹੀ ਗੈਂਗਸਟਰਾਂ ਨੇ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਉਨ੍ਹਾਂ ਕਿਹਾ ਕਿ ਬੇਸ਼ੱਕ ਮੈਨੂੰ ਅੱਜ ਗੋਲੀ ਮਾਰ ਕੇ ਮਾਰ ਦੇਣ ਪਰ ਮੈਂ ਇਨ੍ਹਾਂ ਗੈਂਗਸਟਰਾ ਦੇ ਖਿਲਾਫ ਆਪਣੀ ਆਵਾਜ਼ ਬੁਲੰਦ ਰੱਖਾਂਗਾ ਪਰ ਮੈਨੂੰ ਤੁਹਾਡੇ ਲੋਕਾਂ ਦਾ ਸਾਥ ਚਾਹੀਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਬੇਸ਼ਕ ਪੁਲੀਸ ਵੱਲੋਂ ਦੋ ਸ਼ੂਟਰਾਂ ਨੂੰ ਕਤਲ ਕਰ ਦਿੱਤਾ ਹੈ ਪਰ ਜੋ ਅਸਲ ਮੇਨ ਸਾਜ਼ਿਸ਼ਕਰਤਾ ਗੋਲਡੀ ਬਰਾੜ ਅਤੇ ਲਾਰੇਂਸ ਬਿਸ਼ਨੋਈ ਵਰਗੇ ਲੋਕਾਂ ਨੂੰ ਸਜ਼ਾ ਨਹੀਂ ਦਿੱਤੀ ਜਾਂਦੀ ਉਦੋਂ ਤੱਕ ਉਨ੍ਹਾਂ ਨੂੰ ਇਨਸਾਫ ਨਹੀਂ ਮਿਲੇਗਾ।

Spread the love