ਸ਼੍ਰੋਮਣੀ ਅਕਾਲੀ ਦਲ ਨੇ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਨੂੰ ਆਖਿਆ ਕਿ ਉਹ ਪੰਜਾਬੀਆਂ ਨੂੰ ਦੱਸੇ ਕਿ ਕਿਸ ਵਿਅਕਤੀ ਨੇ 13 ਮਾਰਚ ਨੂੰ AA ਦੇ ਜਿੱਤੇ ਦੇ ਮਾਰਚ ਲਈ ਪੈਸੇ ਖਰਚਣ ਦੀ ਪ੍ਰਵਾਨਗੀ ਦਿੱਤੀ ਜਦੋਂ ਕਿ ਸ੍ਰੀ ਭਗਵੰਤ ਮਾਨ ਨੇ ਮੁੱਖ ਮੰਤਰੀ ਵਜੋਂ ਸਹੁੰ ਹਾਲੇ ਚੁੱਕੀ ਨਹੀਂ ਸੀ।

ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸਾਬਕਾ ਸਿੱਖਿਆ ਮੰਤਰੀ ਤੇ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਇਕ RTI ਸੂਚਨਾ ਮੁਤਾਬਕ 14.63 ਲੱਖ ਰੁਪਏ ਜਿੱਤ ਦੇ ਮਾਰਚ ’ਤੇ ਖਰਚੇ ਗਏ ਜਿਸਦੀ ਅਗਵਾਈ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਕਰ ਰਹੇ ਸਨ। ਉਹਨਾਂ ਕਿਹਾ ਕਿ ਹੈਰਾਨੀ ਵਾਲੀ ਗੱਲ ਇਹ ਹੈ ਕਿ ਆਪ ਦੇ ਆਗੂਆਂ ਦਾ ਸੋਨੇ ਚੜ੍ਹੀਆਂ ਪਲੇਟਾਂ ਨਾਲ ਸਨਮਾਨ ਕੀਤਾ ਗਿਆ, ਉਹਨਾਂ ਨੂੰ 5 ਸਟਾਰ ਹੋਟਲਾਂ ਵਿਚ ਠਹਿਰਾਇਆ ਗਿਆ ਤੇ ਆਪ ਲੀਡਰਸ਼ਿਪ ਤੇ ਵਰਕਰਾਂ ਦੇ ਸਵਾਗਤ ਲਈ ਸੜਕਾਂ ਨੂੰਫੁੱਲਾਂ ਨਾਲ ਸਜਾਇਆ ਗਿਆ।

ਡਾ. ਚੀਮਾ ਨੇ ਕਿਹਾ ਕਿ ਹੋਰ ਵੀ ਹੈਰਾਨੀ ਵਾਲੀ ਗੱਲ ਹੈ ਕਿ ਆਪ ਨੇ ਨਾ ਸਿਰਫ ਸਰਕਾਰੀ ਫੰਡਾਂ ਦੀ ਦੁਰਵਰਤੋਂ ਕੀਤੀ ਬਲਕਿ ਇਸਨੇ ਹੋਰ ਕਰਜ਼ੇ ਲੈ ਕੇ ਸੂਬੇ ਨੂੰ ਹੋਰ ਕਰਜ਼ਈ ਕੀਤਾ ਹੈ। ਉਹਨਾਂ ਕਿਹਾ ਕਿ ਮੀਡੀਆ ਰਿਪੋਰਟਾਂ ਮੁਤਾਬਕ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਪੰਜ ਮਹੀਨਿਆਂ ਵਿਚ 10,762 ਕਰੋੜ ਰੁਪਏ ਦਾ ਕਰਜ਼ਾ ਲਿਆ ਹੈ। ਉਹਨਾਂ ਕਿਹਾ ਕਿ ਇਕ ਪਾਸੇ ਤਾਂ ਆਪ ਇਹ ਕਹਿ ਰਹੀ ਹੈ ਕਿ ਉਹ ਪੰਜਾਬ ਨੂੰ ਬਚਾਉਣ ਵਾਸਤੇ ਕੰਮ ਕਰ ਰਹੀ ਹੈ ਜਦੋਂ ਕਿ ਦੂਜੇ ਪਾਸੇ ਉਹ ਗੈਰ ਲੋੜੀਂਦੇ ਖਰਚਿਆਂ ਨਾਲ ਪੰਜਾਬ ਚਲਾ ਰਹੀ ਹੈ ਤੇ ਇਕ ਪਾਸੇ ਪੰਜਾਬ ਬਚਾਉਣ ਦੀ ਗੱਲ ਕਰ ਰਹੀ ਹੈ ਤੇ ਦੂਜੇ ਪਾਸੇ ਗੈਰ ਲੋੜੀਂਦੇ ਕਰਜ਼ੇ ਚੁੱਕ ਰਹੀ ਹੈ। ਉਹਨਾਂ ਕਿਹਾ ਕਿ ਇਹਨਾਂ ਨੀਤੀਆਂ ਨੇ ਪੰਜਾਬ ਦਾ ਬਹੁਤ ਨੁਕਸਾਨ ਕੀਤਾ ਹੈ।

Spread the love