ਪੰਜਾਬ ਦੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਸ੍ਰੀ ਅਮਨ ਅਰੋੜਾ ਨੇ ਬੀਤੇਦਿਨ ਆਪਣੇ ਬਠਿੰਡਾ ਦੌਰੇ ਦੌਰਾਨ ਕਿਹਾ ਕਿ CM ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬੰਦ ਪਏ ਗੁਰੂ ਨਾਨਕ ਦੇਵ ਥਰਮਲ ਪਾਵਰ ਪਲਾਂਟ ਦੀ 1464 ਏਕੜ ਜ਼ਮੀਨ ਨੂੰ ਯੋਜਨਾਬੱਧ ਤਰੀਕੇ ਨਾਲ ਵਿਕਸਿਤ ਕਰੇਗੀ।

ਇਸ ਬੰਦ ਪਏ ਥਰਮਲ ਪਲਾਂਟ ਦੇ ਐਸ਼ ਡਾਈਕ ਖੇਤਰ ਦੀ 793 ਏਕੜ ਜ਼ਮੀਨ ਦਾ ਨਿਰੀਖਣ ਕਰਦਿਆਂ ਕੈਬਨਿਟ ਮੰਤਰੀ ਨੇ BDA ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਮੀਨ ਦੀ ਸੁਚੱਜੀ ਵਰਤੋਂ ਨੂੰ ਯਕੀਨੀ ਬਣਾਉਣ ਲਈ IIT ਕਾਨਪੁਰ ਤੋਂ ਇਸ ਜ਼ਮੀਨ ਦਾ ਸਰਵੇਖਣ ਕਰਵਾਇਆ ਜਾਵੇ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਬਠਿੰਡਾ ਲਈ ਨਾਸੂਰ ਬਣੇ ਇਸ ਖੇਤਰ ਨੂੰ ਸੰਭਾਵਨਾਵਾਂ ਭਰਪੂਰ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ।

ਰੈਜ਼ੀਡੈਂਟ ਵੈਲਫੇਅਰ ਐਸੋਸੀਏਸ਼ਨਾਂ ਅਤੇ ਡਿਵੈਲਪਰਾਂ ਨਾਲ ਮੈਰਾਥਨ ਮੀਟਿੰਗਾਂ ਬਾਅਦ ਕੈਬਨਿਟ ਮੰਤਰੀ ਨੇ ਅਰਬਨ ਅਸਟੇਟ-6 ਅਤੇ 7 ਦਾ ਦੌਰਾ ਵੀ ਕੀਤਾ ਅਤੇ BDA ਦੇ ਅਧਿਕਾਰੀਆਂ ਨੂੰ ਨਿਰਧਾਰਤ ਸਮਾਂ ਸੀਮਾ ਅੰਦਰ ਇਨ੍ਹਾਂ ਥਾਵਾਂ ਨੂੰ ਵਿਕਸਤ ਕਰਨ ਦੀ ਤਾਕੀਦ ਕੀਤੀ ਤਾਂ ਜੋ ਯੋਜਨਾਬੱਧ ਵਿਕਾਸ ਨੂੰ ਯਕੀਨੀ ਬਣਾਇਆ ਜਾ ਸਕੇ।

Spread the love