ਆਯੁਸ਼ਮਾਨ ਭਾਰਤ ਯੋਜਨਾ ਤਹਿਤ ਫਰਜ਼ੀ ਬੀਮਾ ਕਲੇਮ ਦੇ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਸੂਬਾ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਪ੍ਰਾਈਵੇਟ ਹਸਪਤਾਲਾਂ ਦੇ ਕਰੀਬ 250 ਕਰੋੜ ਰੁਪਏ ਦੇ ਬਕਾਏ ਦੀ ਅਦਾਇਗੀ ਸਰਕਾਰ ਵੱਲੋਂ ਰੋਕ ਦਿੱਤੀ ਗਈ ਹੈ।ਪੰਜਾਬ ਦੇ 4,812 ਦਾਅਵੇ ਅਜਿਹੇ ਹਨ, ਜਿਨ੍ਹਾਂ ਵਿੱਚ ਕਿਸੇ ਨਾ ਕਿਸੇ ਤਰ੍ਹਾਂ ਦੀ ਬੇਨਿਯਮੀ ਹੈ ਅਤੇ ਉਹ ਫਰਜ਼ੀ ਹਨ। ਸੂਬਾ ਸਰਕਾਰ ਨੇ ਫਰਜ਼ੀ ਦਾਅਵੇ ਪੇਸ਼ ਕਰਨ ਵਾਲੀਆਂ ਸਿਹਤ ਏਜੰਸੀਆਂ ਵਿਰੁੱਧ ਕਾਰਵਾਈ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਇਸ ਮਾਮਲੇ ਦੀ ਸੂਬਾ ਸਰਕਾਰ ਵੱਲੋਂ ਵਿਜੀਲੈਂਸ ਜਾਂਚ ਵੀ ਕਰਵਾਈ ਜਾ ਸਕਦੀ ਹੈ।

Spread the love