ਸੂਬੇ ਦੇ ਪਸ਼ੂਆਂ ਵਿੱਚ ਫੈਲੀ ਲੰਪੀ ਸਕਿੱਨ ਬੀਮਾਰੀ ਕਾਰਨ ਚਪੇਟ ਵਿਚ ਆਏ ਇਲਾਕਿਆਂ ਦਾ ਜਾਇਜ਼ਾ ਲੈਣ ਲਈ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਅੱਜ ਫ਼ਾਜ਼ਿਲਕਾ ਜ਼ਿਲ੍ਹੇ ਦੇ ਖੇਤਰਾਂ ਦਾ ਦੌਰਾ ਕੀਤਾ ਗਿਆ।

ਹਲਕਾ ਬੱਲੂਆਣਾ ਦੇ ਪਿੰਡ ਰਾਮਪੁਰਾ ਅਤੇ ਸੁਖਚੈਨ ਵਿਖੇ ਬੀਮਾਰੀ ਦੀ ਰੋਕਥਾਮ ਸਬੰਧੀ ਵਿਭਾਗ ਅਤੇ ਸਥਾਨਕ ਸੰਸਥਾ ਵੱਲੋਂ ਕੀਤੇ ਜਾ ਰਹੇ ਕਾਰਜਾਂ ‘ਤੇ ਸੰਤੁਸ਼ਟੀ ਜ਼ਾਹਰ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ CM ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪਸ਼ੂ ਪਾਲਣ ਵਿਭਾਗ ਇਸ ਬੀਮਾਰੀ ਨੂੰ ਫੈਲਣ ਤੋਂ ਰੋਕਣ ਲਈ ਹਰ ਸਾਰਥਕ ਕਦਮ ਚੁੱਕ ਰਹੀ ਹੈ। ਸਰਕਾਰ ਨੇ ਸੂਬੇ ਦੇ ਸਾਰੇ ਜ਼ਿਲਿਅ੍ਹਾਂ ਨੂੰ 76 ਲੱਖ ਰੁਪਏ ਦੀ ਰਾਸ਼ੀ ਜਾਰੀ ਕੀਤੀ ਹੈ। ਇਸ ਤੋਂ ਇਲਾਵਾ ਜ਼ਿਲ੍ਹਿਆਂ ਵਿਚ ਤੈਨਾਤ ਅਮਲੇ ਦੇ ਨਾਲ-ਨਾਲ ਮੁੱਖ ਦਫ਼ਤਰ ਤੋਂ ਵੀ ਵੈਟਰਨਰੀ ਅਧਿਕਾਰੀ ਜ਼ਿਲ੍ਹਿਆਂ ਵਿੱਚ ਭੇਜੇ ਗਏ ਹਨ।

Spread the love