ਪੰਜਾਬ ਪਸ਼ੂ ਪਾਲਣ ਵਿਭਾਗ ਦੇ ਸੰਯੁਕਤ ਨਿਰਦੇਸ਼ਕ ਰਾਮ ਪਾਲ ਮਿੱਤਲ ਅਨੁਸਾਰ ਇਸ ਬਿਮਾਰੀ ਕਾਰਨ ਰਾਜ ਦੇ ਸਭ ਤੋਂ ਵੱਧ ਪ੍ਰਭਾਵਿਤ ਜ਼ਿਲ੍ਹੇ ਬਰਨਾਲਾ, ਬਠਿੰਡਾ, ਫਰੀਦਕੋਟ, ਜਲੰਧਰ, ਮੋਗਾ ਅਤੇ ਮੁਕਤਸਰ ਹਨ। ਮਿੱਤਲ ਨੇ ਦੱਸਿਆ ਕਿ 4 ਜੁਲਾਈ ਨੂੰ ਪੰਜਾਬ ਵਿੱਚ ‘ਲੰਪੀ’ ਚਮੜੀ ਰੋਗ ਦਾ ਪਹਿਲਾ ਪੁਸ਼ਟੀ ਹੋਇਆ ਕੇਸ ਸਾਹਮਣੇ ਆਇਆ ਸੀ। ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ ਹੁਣ ਤੱਕ ਐਲਐਸਡੀ ਦੇ 20,000 ਦੇ ਕਰੀਬ ਕੇਸ ਦਰਜ ਕੀਤੇ ਜਾ ਚੁੱਕੇ ਹਨ ਅਤੇ 424 ਪਸ਼ੂਆਂ ਦੀ ਮੌਤ ਹੋ ਚੁੱਕੀ ਹੈ।

Spread the love