ਪੁਲਿਸ ਨੇ ਸ਼ੁੱਕਰਵਾਰ ਦੀ ਦੇਰ ਸ਼ਾਮ ਨੂੰ ਇਥੇ ਜੇਲ੍ਹ ਕੰਪਲੈਕਸ ਦੇ ਅੰਦਰ ਕਥਿਤ ਤੌਰ ‘ਤੇ ਡਰੱਗਜ਼ ਦੀ ਸਪਲਾਈ ਕਰਨ ਵਾਲੇ ਸਹਾਇਕ ਜੇਲ੍ਹ ਸੁਪਰਡੈਂਟ ਨੂੰ ਗਿ੍ਫਤਾਰ ਕਰ ਲਿਆ ਹੈ। ਉਸ ਕੋਲੋਂ 78 ਗਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਉਸ ਨੇ ਉਸ ਨੂੰ ਗਿ੍ਫ਼ਤਾਰ ਕਰਨ ਵਾਲੇ ਵਾਰਡਨ ਨਾਲ ਕਥਿਤ ਤੌਰ ‘ਤੇ ਕੁੱਟਮਾਰ ਵੀ ਕੀਤੀ। ਉਸ ਨੇ ਜੇਲ੍ਹ ‘ਚੋਂ ਭੱਜਣ ਦੀ ਕੋਸ਼ਿਸ਼ ਕੀਤੀ ਪਰ ਜੇਲ੍ਹ ਦੇ ਮੁਲਾਜ਼ਮਾਂ ਨੇ ਉਸ ਨੂੰ ਦਬੋਚ ਲਿਆ। ਉਸ ਕੋਲੋਂ ਇਕ ਨਵਾਂ ਵੀਵੋ ਕੰਪਨੀ ਦਾ ਮੋਬਾਈਲ ਫੋਨ ਵੀ ਬਰਾਮਦ ਹੋਇਆ ਹੈ। ਬਿੰਨੀ ਟਾਂਕ ਦੇ ਰੂਪ ਵਿਚ ਪਛਾਣੇ ਗਏ ਮੁਲਜ਼ਮ ‘ਤੇ ਥਾਣਾ ਸਿਟੀ ਫਰੀਦਕੋਟ ‘ਚ ਮਾਮਲਾ ਦਰਜ ਕੀਤਾ ਗਿਆ ਹੈ।

Spread the love