ਰਾਸ਼ਟਰਮੰਡਲ ਖੇਡਾਂ 2022 ਵਿੱਚ ਭਾਰਤੀ ਖਿਡਾਰੀਆਂ ਦਾ ਚਮਕਣਾ ਜਾਰੀ ਹੈ। ਹੁਣ ਭਾਰਤੀ ਬੈਡਮਿੰਟਨ ਸਟਾਰ ਕਿਦਾਂਬੀ ਸ਼੍ਰੀਕਾਂਤ ਨੇ ਕਾਂਸੀ ਦਾ ਤਗਮਾ ਜਿੱਤ ਲਿਆ ਹੈ। ਉਸ ਨੇ ਕਾਂਸੀ ਦੇ ਤਗ਼ਮੇ ਦੇ ਮੁਕਾਬਲੇ ਵਿੱਚ ਸਿੰਗਾਪੁਰ ਦੀ ਜੀਆ ਹੇਂਗ ਤੇਹ ਨੂੰ ਲਗਾਤਾਰ ਗੇਮਾਂ ਵਿੱਚ 21-15, 21-18 ਨਾਲ ਹਰਾਇਆ। ਇਸ ਨਾਲ 2022 ਦੀਆਂ ਰਾਸ਼ਟਰਮੰਡਲ ਖੇਡਾਂ ਵਿੱਚ ਭਾਰਤ ਦੇ ਮੈਡਲਾਂ ਦੀ ਗਿਣਤੀ 51 ਹੋ ਗਈ ਹੈ। ਦਰਅਸਲ ਇਸ ਮੈਚ ਦੌਰਾਨ ਭਾਰਤੀ ਖਿਡਾਰੀ ਕਿਦਾਂਬੀ ਸ਼੍ਰੀਕਾਂਤ ਲੱਤ ਦੀ ਸੱਟ ਨਾਲ ਜੂਝ ਰਹੇ ਸਨ ਪਰ ਉਨ੍ਹਾਂ ਨੇ ਇਸ ਸੱਟ ਨੂੰ ਆੜੇ ਨਹੀਂ ਆਉਣ ਦਿੱਤਾ।

Spread the love