ਪੰਜਾਬ ਵਿੱਚ ਅੱਜ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਕੇਂਦਰ ਚੰਡੀਗੜ੍ਹ ਅਨੁਸਾਰ ਸੂਬੇ ਦੇ ਮਾਝਾ, ਦੋਆਬਾ ਅਤੇ ਪੂਰਬੀ ਮਾਲਵੇ ਵਿੱਚ ਕੁਝ ਥਾਵਾਂ ’ਤੇ ਮੀਂਹ ਪੈ ਸਕਦਾ ਹੈ। ਇਸ ਦੇ ਨਾਲ ਹੀ ਪੱਛਮੀ ਮਾਲਵੇ ਦੀਆਂ ਵੱਖ-ਵੱਖ ਥਾਵਾਂ ‘ਤੇ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ ਅੱਜ ਤੋਂ ਮੌਸਮ ‘ਚ ਬਦਲਾਅ ਆਵੇਗਾ ਅਤੇ ਜੇਕਰ ਕੁਝ ਥਾਵਾਂ ‘ਤੇ ਮੀਂਹ ਪੈਣ ਦੀ ਸੰਭਾਵਨਾ ਹੈ ਤਾਂ ਮੌਸਮ ਖੁਸ਼ਕ ਹੋਣਾ ਸ਼ੁਰੂ ਹੋ ਜਾਵੇਗਾ।

ਮੌਸਮ ਵਿਭਾਗ ਅਨੁਸਾਰ ਇਸ ਦੌਰਾਨ ਤਾਪਮਾਨ ਵਿੱਚ ਵੀ ਵਾਧਾ ਹੋਵੇਗਾ ‘ਤੇ ਵੱਧ ਤੋਂ ਵੱਧ ਤਾਪਮਾਨ 35 ਤੋਂ 36 ਡਿਗਰੀ, ਜਦੋਂ ਕਿ ਘੱਟੋ-ਘੱਟ ਤਾਪਮਾਨ 27 ਤੋਂ 29 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ। ਇਸ ਕਾਰਨ ਗਰਮੀ ਵਧੇਗੀ। ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ 11 ਅਗਸਤ ਤੋਂ ਪੰਜਾਬ ਵਿੱਚ ਇੱਕ ਵਾਰ ਫਿਰ ਤੋਂ ਭਾਰੀ ਮੀਂਹ ਪੈ ਸਕਦਾ ਹੈ। ਇਸ ਤੋਂ ਪਹਿਲਾਂ ਸ਼ਨੀਵਾਰ ਨੂੰ ਵੀ ਪੰਜਾਬ ਦੇ ਵੱਖ-ਵੱਖ ਇਲਾਕਿਆਂ ‘ਚ ਮੀਂਹ ਪਿਆ। ਕਈ ਥਾਵਾਂ ‘ਤੇ ਪਾਣੀ ਭਰਨ ਦੀ ਸਮੱਸਿਆ ਦਾ ਵੀ ਸਾਹਮਣਾ ਕਰਨਾ ਪਿਆ। ਦੂਜੇ ਪਾਸੇ ਪੰਜਾਬ ਦੇ ਜ਼ਿਆਦਾਤਰ ਸ਼ਹਿਰਾਂ ਦਾ ਹਵਾ ਗੁਣਵੱਤਾ ਸੂਚਕ ਅੰਕ ‘ਚੰਗੇ ਤੋਂ ਤਸੱਲੀਬਖਸ਼’ ਸ਼੍ਰੇਣੀ ਵਿੱਚ ਹੈ।

Spread the love