ਲੋਕ ਸਭਾ ਵਿੱਚ ਅੱਜਬਿਜਲੀ ਸੋਧ ਬਿੱਲ-2022 ਪੇਸ਼ ਕੀਤਾ ਗਿਆ ਜਿਸ ਵਿੱਚ ਬਿਜਲੀ ਵੰਡ ਖੇਤਰ ਵਿੱਚ ਬਦਲਾਅ ਕਰਨ ਤੇ ਰੈਗੂਲੇਟਰੀ ਅਥਾਰਿਟੀ ਪ੍ਰਣਾਲੀ ਨੂੰ ਮਜ਼ਬੂਤ ਬਣਾਉਣ ਦਾ ਪ੍ਰਸਤਾਵ ਪੇਸ਼ ਕੀਤਾ ਗਿਆ ਹੈ। ਹੇਠਲੇ ਸਦਨ ਵਿੱਚ ਊਰਜਾ ਮੰਤਰੀ ਆਰ.ਕੇ. ਸਿੰਘ ਨੇ ਬਿਜਲੀ ਸੋਧ ਬਿੱਲ 2022 ਪੇਸ਼ ਕੀਤਾ। ਇਸ ਦਾ ਕਾਂਗਰਸ, ਡੀਐੱਮਕੇ ਤੇ ਤ੍ਰਿਣਮੂਲ ਕਾਂਗਰਸ ਸਣੇ ਕੁਝ ਵਿਰੋਧੀ ਪਾਰਟੀਆਂ ਦੇ ਮੈਂਬਰਾਂ ਨੇ ਵਿਰੋਧ ਕੀਤਾ ਅਤੇ ਇਸ ਨੂੰ ਸੰਘੀ ਢਾਂਚੇ ਖ਼ਿਲਾਫ਼ ਦੱਸਿਆ। ਇਸ ਤੋਂ ਬਾਅਦ ਮੰਤਰੀ ਆਰ.ਕੇ. ਸਿੰਘ ਨੇ ਕਿਹਾ ਕਿ ਉਹ ਇਸ ਬਿੱਲ ਨੂੰ ਵਿਚਾਰ ਵਾਸਤੇ ਸੰਸਦ ਦੀ ਸਥਾਈ ਕਮੇਟੀ ਨੂੰ ਭੇਜਣ ਦੀ ਅਪੀਲ ਕਰਦੇ ਹਨ।

Spread the love