AAP ਦੀ ਸਰਕਾਰ ਨੇ ਮਾਰਚ ਮਹੀਨੇ ’ਚ ਸੱਤਾ ਸੰਭਾਲਦੇ ਹੀ ਜਿਸ ਤਰ੍ਹਾਂ ਅਪਰਾਧੀਆਂ ਖ਼ਿਲਾਫ਼ ਵੱਡੇ ਪੱਧਰ ’ਤੇ ਮੁਹਿੰਮ ਚਲਾ ਕੇ ਸਮਾਜ ਵਿਰੋਧੀ ਅਨਸਰਾਂ ’ਚ ਭਾਰੀ ਦਹਿਸ਼ਤ ਮਚਾ ਦਿੱਤੀ ਹੈ, ਉਸ ਨਾਲ ਜਿੱਥੇ ਡਰੱਗ ਮਾਫ਼ੀਆ ਦੀਆਂ ਗਤੀਵਿਧੀਆਂ ’ਚ ਕਾਫ਼ੀ ਹੱਦ ਤੱਕ ਗਿਰਾਵਟ ਵੇਖਣ ਨੂੰ ਮਿਲੀ ਹੈ, ਉੱਥੇ ਹੀ ਪੁਲਸ ਅਧਿਕਾਰੀ ਵੀ ਲੰਬੇ ਸਮੇਂ ਤੋਂ ਬਾਅਦ ਦਬਾਅ ਦੀ ਰਾਜਨੀਤੀ ਤੋਂ ਬਾਹਰ ਨਿਕਲਦੇ ਨਜ਼ਰ ਆ ਰਹੇ ਹਨ ਪਰ ਇਸ ਦੇ ਬਾਵਜੂਦ ਵੀ ਜੇਲ੍ਹਾਂ ’ਚ ਭਾਰੀ ਸਖ਼ਤੀ ਅਤੇ ਚੈਕਿੰਗ ਮੁਹਿੰਮ ਦੇ ਲਗਾਤਾਰ ਚਲਾਉਣ ਦੇ ਬਾਵਜੂਦ ਵੀ ਕੇਂਦਰੀ ਜੇਲ੍ਹ ਕਪੂਰਥਲਾ ਅਤੇ ਜਲੰਧਰ ਸਮੇਤ ਪੂਰੇ ਸੂਬੇ ਦੀਆਂ ਜੇਲ੍ਹਾਂ ’ਚ ਮੋਬਾਇਲ ਫੋਨ ਅਤੇ ਡਰੱਗ ਦੀ ਬਰਾਮਦਗੀ ਨੇ ਸਰਕਾਰੀ ਤੰਤਰ ਦੀਆਂ ਚਿੰਤਾਵਾਂ ਨੂੰ ਵਧਾ ਦਿੱਤਾ ਹੈ ਅਤੇ ਸੂਬੇ ਦੀਆਂ ਜੇਲ੍ਹਾਂ ਨੂੰ ਅਪਰਾਧ ਅਤੇ ਨਸ਼ਾ ਮੁਕਤ ਬਣਾਉਣ ਦੇ ਮਕਸਦ ਨਾਲ ਨਵੀਂ ਰਣਨੀਤੀ ’ਤੇ ਕੰਮ ਕਰਨ ਦੀ ਯੋਜਨਾ ਤਿਆਰ ਕਰਨੀ ਸ਼ੁਰੂ ਕਰ ਦਿੱਤੀ ਹੈ।

Spread the love